ਭਾਜਪਾ ਵੰਡ ਪਾਊ ਰਾਜਨੀਤੀ ਰਾਹੀਂ ਸੱਤਾ ਹਾਸਲ ਕਰਦੀ ਹੈ: ਭਗਵੰਤ ਮਾਨ
ਬਠਿੰਡਾ, 08 ਮਈ (ਹਿੰ.ਸ.)| ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯਾਤਰਾ ਦੌਰਾਨ।


ਬਠਿੰਡਾ, 08 ਮਈ (ਹਿੰ.ਸ.)| ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ

ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ

ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ

ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ।

ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ

ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ ਡਰ ਤੇ ਵੰਡ

ਦੀ ਰਾਜਨੀਤੀ ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ 'ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ

ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ

ਦੇਸ਼ ਦੀ ਆਜ਼ਾਦੀ ਅਤੇ ਏਕਤਾ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਅਜਿਹੀਆਂ ਤਾਕਤਾਂ

ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ

ਵਿੱਚ ਸ਼ਾਮਲ ਲੋਕਾਂ, ਜਿਨ੍ਹਾਂ ਵਿੱਚ

ਸਰਪ੍ਰਸਤ ਵੀ ਸ਼ਾਮਲ ਹਨ, ਨੂੰ ਹੁਣ ਨਵੇਂ

ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਲ ਹੈ।

ਤਲਵੰਡੀ ਸਾਬੋ,

ਬਠਿੰਡਾ ਸ਼ਹਿਰ ਅਤੇ

ਕੋਟਸ਼ਮੀਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ

ਸਦਭਾਵਨਾ ਲਈ ਘਾਤਕ ਫੁੱਟ ਪਾਊ ਤਾਕਤਾਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ

ਦੇ ਕੇ ਕਿਹਾ ਕਿ ਫਿਰਕੂ ਸਿਆਸਤ ਨੂੰ ਪੰਜਾਬ ਦੇ ਸਦੀਆਂ ਪੁਰਾਣੇ ਭਾਈਚਾਰੇ ਵਿੱਚ ਫੁੱਟ ਪਾਉਣ ਦੀ

ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਪੰਜਾਬੀਆਂ ਦਾ ਹੈ ਦਾ ਨਾਅਰਾ ਲਾਉਂਦੇ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਜੋ ਲੋਕ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ। ਭਾਜਪਾ ਨੇ ਮਹਾਰਾਸ਼ਟਰ,

ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਵੰਡ ਪਾਊ ਰਾਜਨੀਤੀ ਰਾਹੀਂ ਸੱਤਾ ਹਾਸਲ ਕੀਤੀ ਹੈ,

ਪਰ ਪੰਜਾਬ ਵਿੱਚ ਅਜਿਹੀਆਂ

ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ ਕਿਉਂਕਿ ਇੱਥੇ ਲੋਕ ਹਰ ਤਿੱਥ-ਤਿਉਹਾਰ ਸਾਂਝੇ ਤੌਰ ’ਤੇ ਮਨਾਉਂਦੇ ਹਨ।

ਮੁੱਖ ਮੰਤਰੀ ਭਗਵੰਤ

ਸਿੰਘ ਮਾਨ ਨੇ ਕਿਹਾ, ਫਿਰਕੂ ਪਾਰਟੀਆਂ

ਪੰਜਾਬ ਦੇ ਭਾਈਚਾਰੇ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੀਆਂ ਹਨ ਅਤੇ ਉਨ੍ਹਾਂ ਦੇ ਘਿਨਾਉਣੇ ਏਜੰਡੇ

ਨੂੰ ਸਫਲ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤਿਕ

ਪਾਰਟੀਆਂ ਪੰਜਾਬੀਆਂ ਨੂੰ ਵੰਡਣਾ ਚਾਹੁੰਦੀਆਂ ਹਨ ਅਤੇ ਚੋਣ ਲਾਭ ਲਈ ਭਾਈਚਾਰਿਆਂ ਨੂੰ ਇੱਕ-ਦੂਜੇ

ਦੇ ਵਿਰੁੱਧ ਖੜ੍ਹਾ ਕਰਨਾ ਚਾਹੁੰਦੀਆਂ ਹਨ।

ਪੱਛਮੀ ਬੰਗਾਲ ਦੀ

ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ

ਬਾਅਦ ਉੱਥੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ, ਜਿਸ ਵੇਲੇ ਭਾਜਪਾ ਨੇ

ਪੱਛਮੀ ਬੰਗਾਲ ਵਿੱਚ ਸਰਕਾਰ ਬਣਾਈ, ਹਰ ਪਾਸੇ ਡਰ ਦਾ

ਮਾਹੌਲ ਪੈਦਾ ਹੋ ਗਿਆ। ਹੁਣ ਪੰਜਾਬ ਲਈ ਵੀ ਇਹੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ

ਕਿ ਭਾਜਪਾਈ ਪਹਿਲਾਂ ਉਹ ਦੋ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਦੇ ਹਨ, ਫਿਰ ਉਹ ਇੱਕ ਪਾਸੇ ਖੜ੍ਹੇ ਹੁੰਦੇ ਹਨ ਅਤੇ ਵੋਟਾਂ ਹਾਸਲ

ਕਰਨ ਲਈ ਦੂਜੇ ਨੂੰ ਡਰਾਉਂਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande