ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ
ਨਵਾਂਸ਼ਹਿਰ, 08 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨ
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ


ਨਵਾਂਸ਼ਹਿਰ, 08 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ ‘ਤੇ ਬਿਨ੍ਹਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ‘ਤੇ ਪਾਬੰਦੀ ਲਾਈ ਹੈ।

ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ਉੱਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖਦਸਾ ਰਹਿੰਦਾ ਹੈ। ਜਿਸ ਕਰਕੇ ਇਹ ਹੁਕਮ ਜਾਰੀ ਕੀਤਾ ਗਿਆ ਹੈ ਜੋ ਕਿ 4 ਜੁਲਾਈ 2026 ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande