ਮੋਗਾ ਵਿੱਚ ਨੌਜਵਾਨ ਦੀ ਲਾਸ਼ ਸਕੂਲ ਅੰਦਰ ਦਰੱਖਤ ਨਾਲ ਲਟਕੀ ਮਿਲੀ
ਚੰਡੀਗੜ੍ਹ, 08 ਮਈ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਕਸਬੇ ਦੇ ਲੰਡੇ ਪਿੰਡ ਵਿੱਚ ਇੱਕ ਨੌਜਵਾਨ ਦੀ ਲਾਸ਼ ਸਰਕਾਰੀ ਸਕੂਲ ਅੰਦਰ ਦਰੱਖਤ ਨਾਲ ਲਟਕੀ ਹੋਈ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਹਿਚਾਣ 32 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਅਨੁਸਾਰ ਮਨਪ੍ਰੀਤ ਸ
ਮੋਗਾ ਵਿੱਚ ਨੌਜਵਾਨ ਦੀ ਲਾਸ਼ ਸਕੂਲ ਅੰਦਰ ਦਰੱਖਤ ਨਾਲ ਲਟਕੀ ਮਿਲੀ


ਚੰਡੀਗੜ੍ਹ, 08 ਮਈ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਕਸਬੇ ਦੇ ਲੰਡੇ ਪਿੰਡ ਵਿੱਚ ਇੱਕ ਨੌਜਵਾਨ ਦੀ ਲਾਸ਼ ਸਰਕਾਰੀ ਸਕੂਲ ਅੰਦਰ ਦਰੱਖਤ ਨਾਲ ਲਟਕੀ ਹੋਈ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਹਿਚਾਣ 32 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਅਨੁਸਾਰ ਮਨਪ੍ਰੀਤ ਸਿੰਘ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਹ ਬੀਤੀ ਸ਼ਾਮ ਕਿਸੇ ਕੰਮ ਲਈ ਘਰ ਤੋਂ ਨਿਕਲਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਪਰਿਵਾਰ ਵੱਲੋਂ ਉਸਦੀ ਭਾਲ ਸ਼ੁਰੂ ਕੀਤੀ ਗਈ ਅਤੇ ਰਿਸ਼ਤੇਦਾਰਾਂ ਕੋਲ ਵੀ ਪੁੱਛਗਿੱਛ ਕੀਤੀ ਗਈ।

ਸ਼ੁੱਕਰਵਾਰ ਸਵੇਰੇ ਕੁਝ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੇ ਵਿਹੜੇ ਵਿੱਚ ਇੱਕ ਦਰੱਖਤ ਨਾਲ ਲਟਕੀ ਲਾਸ਼ ਵੇਖੀ। ਇਸ ਦੀ ਸੂਚਨਾ ਤੁਰੰਤ ਪਿੰਡ ਵਾਸੀਆਂ ਅਤੇ ਮਨਪ੍ਰੀਤ ਦੇ ਪਰਿਵਾਰ ਨੂੰ ਦਿੱਤੀ ਗਈ। ਪਰਿਵਾਰ ਮੌਕੇ ‘ਤੇ ਪਹੁੰਚਿਆ ਤਾਂ ਲਾਸ਼ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande