ਸਿਵਲ ਸਰਜਨ ਮੋਹਾਲੀ ਵੱਲੋਂ ਬੜਮਾਜਰਾ ਵਿਚ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ
ਮੋਹਾਲੀ, 08 ਮਈ (ਹਿੰ.ਸ.)| ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ'' , ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹਾ ਭਰ ਵਿੱਚ ਵੱਖ -ਵੱਖ ਉੱਚ ਜ਼ੋਖਮ ਅਤੇ ਹੋਰ ਖੇਤਰਾਂ ਵਿਚ ਕੰਟੇਨਰ ਸਰਵੇ ਕੀਤਾ ਅਤੇ ਲੋਕਾਂ ਨੂੰ ਡੇਂਗੂ ਜਿਹੇ ਮਾਰੂ ਬੁ਼ਖਾਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਵਾਸਤੇ ਜਾਣਕਾਰੀ
ਸਿਵਲ ਸਰਜਨ ਡਾ. ਸੰਗੀਤਾ ਜੈਨ ਜਾਣਕਾਰੀ ਦਿੰਦੇ ਹੋਏ।


ਮੋਹਾਲੀ, 08 ਮਈ (ਹਿੰ.ਸ.)| ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' , ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹਾ ਭਰ ਵਿੱਚ ਵੱਖ -ਵੱਖ ਉੱਚ ਜ਼ੋਖਮ ਅਤੇ ਹੋਰ ਖੇਤਰਾਂ ਵਿਚ ਕੰਟੇਨਰ ਸਰਵੇ ਕੀਤਾ ਅਤੇ ਲੋਕਾਂ ਨੂੰ ਡੇਂਗੂ ਜਿਹੇ ਮਾਰੂ ਬੁ਼ਖਾਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਵਾਸਤੇ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਚੱਲੀ ਜ਼ਿਲ੍ਹਾ ਪੱਧਰੀ ਮੁਹਿੰਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਜਗ੍ਹਾ ਪਾਣੀ ਇਕੱਠਾ ਨਾ ਹੋਣ ਦੇਣ ਤਾਂਕਿ ਜਾਨਲੇਵਾ ਮੱਛਰ ਪੈਦਾ ਹੀ ਨਾ ਹੋ ਸਕੇ। ਡਾ. ਜੈਨ ਨੇ ਮੋਹਾਲੀ ਨੇੜਲੇ ਪਿੰਡ ਬੜਮਾਜਰਾ ਵਿਖੇ ਕਈ ਘਰਾਂ ਵਿੱਚ ਜਾ ਕੇ ਕੁੱਲਰ ਅਤੇ ਹੋਰ ਕੰਟੇਨਰ ਚੈੱਕ ਕੀਤੇ। ਉਨ੍ਹਾਂ ਪੇਂਡੂ ਸਿਹਤ ਅਤੇ ਸਫ਼ਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਡੇਂਗੂ ਰੋਕਥਾਮ ਮੁਹਿੰਮ ਵਿਚ ਉਨ੍ਹਾਂ ਦਾ ਸਹਿਯੋਗ ਮੰਗਿਆ।

ਡਾ. ਜੈਨ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਕਮੇਟੀ ਦੇ ਸਾਥ ਨਾਲ ਪਿੰਡਾਂ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਬਿਹਤਰ ਤਰੀਕੇ ਨਾਲ ਜਾਗਰੂਕ ਕੀਤਾ ਜਾ ਸਕਦਾ ਹੈ ਅਤੇ ਪਿੰਡ ਨੂੰ ਡੇਂਗੂ—ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਡੇਂਗੂ ਰੋਕਥਾਮ ਲਈ ਆਪਣੇ ਤੌਰ ਤੇ ਪੂਰੀ ਵਾਹ ਲਾਉਂਦੀਆਂ ਹਨ ਪਰ ਲੋਕਾਂ ਦਾ ਸਾਥ ਵੀ ਬਹੁਤ ਜ਼ਰੂਰੀ ਹੁੰਦਾ ਹੈ।

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਮੌਕੇ ਤੇ ਮੌਜੂਦ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਅਤੇ ਇਹ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande