ਕੈਨੇਡਾ ਵਿੱਚ ਫਰੀਦਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਫਰੀਦਕੋਟ, 08 ਮਈ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿਲਾ ਨੌਂ ਦੇ 28 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਦੀ ਕੈਨੇਡਾ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ‘ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ ਅਤੇ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਕ
ਕੈਨੇਡਾ ਵਿੱਚ ਫਰੀਦਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ


ਫਰੀਦਕੋਟ, 08 ਮਈ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿਲਾ ਨੌਂ ਦੇ 28 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਦੀ ਕੈਨੇਡਾ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ‘ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ ਅਤੇ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਕੇ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਵੀਰਵਾਰ ਰਾਤ ਉਸਦੀ ਤਬੀਅਤ ਅਚਾਨਕ ਖਰਾਬ ਹੋ ਗਈ, ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ।

ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਿੰਡ ਕਿਲਾ ਨੌਂ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਮਿਲਣਸਾਰ ਅਤੇ ਮਦਦਗਾਰ ਸੁਭਾਅ ਦਾ ਸੀ ਅਤੇ ਪਰਿਵਾਰ ਦੀ ਆਰਥਿਕ ਜ਼ਿੰਮੇਵਾਰੀ ਸੰਭਾਲਣ ਲਈ ਵਿਦੇਸ਼ ਗਿਆ ਸੀ। ਇਸ ਦੁੱਖ ਦੀ ਘੜੀ ਵਿੱਚ ਕਾਂਗਰਸ ਨੇਤਾ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿਕੀ ਢਿੱਲੋਂ ਵੀ ਪਰਿਵਾਰ ਨਾਲ ਮਿਲਣ ਪਹੁੰਚੇ ਅਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਮ੍ਰਿਤਕ ਦੀ ਪਾਰਥਿਵ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਫਿਲਹਾਲ ਪਰਿਵਾਰ ਵੱਲੋਂ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਦੀ ਦੇਹ ਜਲਦੀ ਤੋਂ ਜਲਦੀ ਪੰਜਾਬ ਲਿਆਂਦੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande