ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਫਰਾਈ ਡੇ, ਡਰਾਈ ਡੇ ਅਧੀਨ ਗਤੀਵਿਧੀਆਂ ਦਾ ਆਯੋਜਨ
ਫਾਜ਼ਿਲਕਾ, 08 ਮਈ (ਹਿੰ.ਸ.)। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਚਲਾਈ ਜਾ ਰਹੀ “ਫਰਾਈ ਡੇ, ਡਰਾਈ ਡੇ” ਮੁਹਿੰਮ ਦੇ ਤਹਿਤ ਅੱਜ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੁਹਿੰਮ ਵਿੱਚ ਨਰਸਿੰਗ ਕਾਲਜ ਦੇ ਸਟੂਡੈਂ
ਸਿਵਲ ਸਰਜਨ ਫਾਜ਼ਿਲਕਾ ਨੇ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਅਪੀਲ ਕੀਤੀ।


ਫਾਜ਼ਿਲਕਾ, 08 ਮਈ (ਹਿੰ.ਸ.)। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਚਲਾਈ ਜਾ ਰਹੀ “ਫਰਾਈ ਡੇ, ਡਰਾਈ ਡੇ” ਮੁਹਿੰਮ ਦੇ ਤਹਿਤ ਅੱਜ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੁਹਿੰਮ ਵਿੱਚ ਨਰਸਿੰਗ ਕਾਲਜ ਦੇ ਸਟੂਡੈਂਟਾਂ ਨੂੰ ਵੀ ਸ਼ਾਮਲ ਕਰਦੇ ਹੋਏ ਉਨ੍ਹਾਂ ਨੂੰ ਫੀਲਡ ਵਿੱਚ ਭੇਜਿਆ ਗਿਆ ਤਾਂ ਜੋ ਜਮੀਨੀ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਘਰਾਂ ਅਤੇ ਆਸ-ਪਾਸ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਨੂੰ ਖਤਮ ਕਰਨਾ ਹੈ, ਕਿਉਂਕਿ ਖੜੇ ਸਾਫ ਪਾਣੀ ਵਿੱਚ ਹੀ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਲੋਕ ਆਪਣੇ ਘਰਾਂ ਵਿੱਚ ਪਾਣੀ ਵਾਲੇ ਬਰਤਨ, ਕੂਲਰ, ਫੁੱਲਦਾਨ, ਟਾਇਰ ਅਤੇ ਹੋਰ ਸਮਾਨ ਦੀ ਸਫਾਈ ਕਰਕੇ ਉਹਨਾਂ ਨੂੰ ਦੋਬਾਰਾ ਵਰਤੋਂ ਵਿੱਚ ਲਿਆਉਣ , ਤਾਂ ਜੋ ਮੱਛਰਾਂ ਦੀ ਬ੍ਰੀਡਿੰਗ ਨੂੰ ਰੋਕਿਆ ਜਾ ਸਕੇ।

ਨਰਸਿੰਗ ਸਟੂਡੈਂਟਾਂ ਨੂੰ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ ਅਤੇ ਨਜ਼ਦੀਕੀ ਇਲਾਕਿਆਂ ਵਿੱਚ ਭੇਜਿਆ ਗਿਆ। ਇਨ੍ਹਾਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਜਿੱਥੇ ਵੀ ਲਾਰਵਾ ਮਿਲਿਆ, ਉੱਥੇ ਤੁਰੰਤ ਐਂਟੀ-ਲਾਰਵਾ ਕਾਰਵਾਈ ਕੀਤੀ ਗਈ।

ਡਾ. ਸੁਨੀਤਾ ਕੰਬੋਜ਼ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਦ ਹੀ ਕਾਮਯਾਬ ਹੋ ਸਕਦੀ ਹੈ ਜੇ ਲੋਕ ਇਸ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਨਾਗਰਿਕ ਆਪਣੀ ਜਿੰਮੇਵਾਰੀ ਨੂੰ ਸਮਝੇ ਅਤੇ ਆਪਣੇ ਘਰ ਅਤੇ ਆਸ-ਪਾਸ ਸਫਾਈ ਬਣਾਈ ਰੱਖੇ। ਡੇਂਗੂ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰ੍ਹਾਂ ਢਕਦੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਸ਼ਾਮ ਦੇ ਸਮੇਂ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ। ਇਸ ਮੌਕੇ ਡਾ. ਪੰਕਜ, ਸੰਜੀਵ ਗਰੋਵਰ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਸੁਖਦੇਵ ਸਿੰਘ, ਅਤਿੰਦਰ ਸਿੰਘ, ਵਿੱਕੀ ਕੁਮਾਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande