ਹਰਿਆਣਾ ਦੇ ਰਾਜਪਾਲ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 08 ਮਈ (ਹਿੰ.ਸ.)| ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸ਼ੁੱਕਰਵਾਰ ਨੂੰ ਆਪਣੀ ਧਰਮ ਪਤਨੀ ਮਿਤਰਾ ਘੋਸ਼ ਦੇ ਨਾਲ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਜਪਾਲ ਨੇ ਰਾਸ਼ਟਰਪਤੀ ਨਾਲ ਹਰਿਆਣਾ ਦੇ ਸਮੁੱਚੇ ਵਿਕਾਸ ਨਾ
ਹਰਿਆਣਾ ਦੇ ਰਾਜਪਾਲ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਦੇ ਹੋਏ।


ਚੰਡੀਗੜ੍ਹ, 08 ਮਈ (ਹਿੰ.ਸ.)| ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸ਼ੁੱਕਰਵਾਰ ਨੂੰ ਆਪਣੀ ਧਰਮ ਪਤਨੀ ਮਿਤਰਾ ਘੋਸ਼ ਦੇ ਨਾਲ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਰਾਜਪਾਲ ਨੇ ਰਾਸ਼ਟਰਪਤੀ ਨਾਲ ਹਰਿਆਣਾ ਦੇ ਸਮੁੱਚੇ ਵਿਕਾਸ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਗੱਲਬਾਤ ਦੌਰਾਨ ਮਹਿਲਾ ਸਸ਼ਕਤੀਕਰਨ, ਸਮਾਵੇਸ਼ੀ ਵਿਕਾਸ, ਸਿੱਖਿਆ, ਸਮਾਜਿਕ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਾਸ਼ਟਰਪਤੀ ਨੂੰ ਹਰਿਆਣਾ ਵਿੱਚ ਚੱਲ ਰਹੀਆਂ ਵੱਖ-ਵੱਖ ਵਿਕਾਸਮੁਖੀ ਪਹਿਲਕਦਮੀਆਂ ਅਤੇ ਜਨ-ਭਲਾਈਕਾਰੀ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਨੇ ਰਾਜ ਦੀ ਪ੍ਰਗਤੀ ਅਤੇ ਲੋਕ ਹਿੱਤਾਂ ਲਈ ਰਾਸ਼ਟਰਪਤੀ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਮਾਰਗਦਰਸ਼ਨ, ਪ੍ਰੋਤਸਾਹਨ ਅਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande