
ਮੋਹਾਲੀ, 08 ਮਈ (ਹਿੰ.ਸ.)| ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਬ ਧਮਾਕਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਤੇ ਲਗਾਏ ਗਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਨਾਲ ਜੁੜੇ ਮਾਮਲਿਆਂ ਤੇ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਬਿਨਾਂ ਕਿਸੇ ਸਬੂਤ ਦੇ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ’ਤੇ ਇਲਜ਼ਾਮ ਲਗਾਉਣਾ ਸਿਰਫ਼ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ। ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਪਰ ਸਰਕਾਰ ਹਕੀਕਤੀ ਮੁੱਦਿਆਂ ਤੇ ਕੰਮ ਕਰਨ ਦੀ ਥਾਂ ਝੂਠੇ ਦੋਸ਼ ਲਗਾ ਕੇ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਦੇਸ਼ ਦੀ ਏਕਤਾ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਰਹੀ ਹੈ। ਪੰਜਾਬ ਦੀ ਜਨਤਾ ਹੁਣ ਸੱਚਾਈ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀ ਝੂਠੀ ਅਤੇ ਘਟੀਆ ਰਾਜਨੀਤੀ ਦਾ ਜਵਾਬ ਦੇਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH