ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਪਿੰਡ ਪੰਜਗਰਾਈਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 8 ਮਈ (ਹਿੰ.ਸ.)। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਿਰੰਤਰ ਚੱਲਦੇ ਵਿਕਾਸ ਕਾਰਜਾਂ ਤਹਿਤ ਅੱਜ ਪਿੰਡ ਪੰਜਗਰਾਈਆਂ ਵਿਖੇ ਆਪਣੇ ਸਾਥੀਆਂ ਨਾਲ ਵੱਖ-ਵੱਖ ਕੀਤੇ ਗਏ ਵਿਕਾਸ ਕਾਰਜਾਂ ਦ
ਪਿੰਡ ਪੰਜਗਰਾਈਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 8 ਮਈ (ਹਿੰ.ਸ.)। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਿਰੰਤਰ ਚੱਲਦੇ ਵਿਕਾਸ ਕਾਰਜਾਂ ਤਹਿਤ ਅੱਜ ਪਿੰਡ ਪੰਜਗਰਾਈਆਂ ਵਿਖੇ ਆਪਣੇ ਸਾਥੀਆਂ ਨਾਲ ਵੱਖ-ਵੱਖ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਨਾਇਕ ਸ਼ਹੀਦ ਹਰਪਾਲ ਸਿੰਘ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਵੀ ਕੀਤਾ ਗਿਆ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ। ਇਸ ਮੌਕੇ ਪੀ.ਏ ਸੁਖਦੇਵ ਸਿੰਘ ਰੋਮੀ, ਰਾਜੂ ਭਿੰਡਰ, ਸਲਾਹਕਾਰ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਪਰਮਬੀਰ ਰਾਣਾ, ਬਾਬਾ ਸੋਨੂੰ ਭੱਲਾ, ਪ੍ਰਧਾਨ ਟ੍ਰੇਡ ਵਿੰਗ ਰੋਮੀ ਸਮੇਤ ਵੱਖ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande