ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ: ਵਿਧਾਇਕ ਕੁਲਜੀਤ ਸਿੰਘ ਰੰਧਾਵਾ
ਲਾਲੜੂ (ਮੋਹਾਲੀ), 08 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆ
ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।


ਲਾਲੜੂ (ਮੋਹਾਲੀ), 08 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਰਾਹੀਂ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਇਸ ਨਵੇਂ ਟਿਊਬਵੈੱਲ ਨੂੰ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਉਪਲਬਧ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਵਰਗੀ ਅਤਿ-ਜ਼ਰੂਰੀ ਸਹੂਲਤ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਪਿੰਡ ਲੈਹਲੀ ਵਿੱਚ ਨਵੇਂ ਟਿਊਬਵੈੱਲ ਦੀ ਸਥਾਪਨਾ ਨਾਲ ਇਲਾਕੇ ਵਿੱਚ ਪਾਣੀ ਦੀ ਸਪਲਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਟੀਮ, ਸਥਾਨਕ ਪਿੰਡ ਵਾਸੀ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande