ਅਕਾਲ ਤਖ਼ਤ ਸਾਹਿਬ ਅੱਗੇ ਗਲਤੀਆਂ ਮੰਨ ਕੇ ਮੁਕਰਨ ਵਾਲਿਆਂ ’ਤੇ ਪੰਜਾਬੀ ਭਰੋਸਾ ਨਹੀਂ ਕਰਦੇ: ਮੁੱਖ ਮੰਤਰੀ ਮਾਨ
ਬਠਿੰਡਾ, 08 ਮਈ (ਹਿੰ.ਸ.)| ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿ
ਮੁੱਖ ਮੰਤਰੀ ਮਾਨ ਸ਼ੁਕਰਾਨਾ ਯਾਤਰਾ ਦੌਰਾਨ।


ਬਠਿੰਡਾ, 08 ਮਈ (ਹਿੰ.ਸ.)| ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਰੋਧੀ ਪਾਰਟੀਆਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਆਗੂ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ, ਪਰ ਪੰਜਾਬ ਦੇ ਲੋਕ ਹੁਣ ਉਨ੍ਹਾਂ ਨੂੰ ਕਦੇ ਵੀ ਵੋਟ ਨਹੀਂ ਦੇਣਗੇ ਕਿਉਂਕਿ ਉਨ੍ਹਾਂ ਨੇ ਸੂਬੇ ਨਾਲ ਵਾਰ-ਵਾਰ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਦਲ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਧਾਰਮਿਕ ਭਾਵਨਾਵਾਂ ਦਾ ਗਲਤ ਇਸਤੇਮਾਲ ਕੀਤਾ ਅਤੇ ਬੇਅਦਬੀ ਮਾਮਲਿਆਂ ‘ਤੇ ਸਹੀ ਕਾਰਵਾਈ ਨਹੀਂ ਕੀਤੀ।

ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਹਮੇਸ਼ਾ ਧਾਰਮਿਕ ਭਾਵਨਾਵਾਂ ਦੇ ਨਾਂ ‘ਤੇ ਵੋਟਾਂ ਲਈਆਂ, ਪਰ ਜਦੋਂ ਜ਼ਿੰਮੇਵਾਰੀ ਨਿਭਾਉਣ ਦਾ ਸਮਾਂ ਆਇਆ ਤਾਂ ਉਹ ਪਿੱਛੇ ਹਟ ਗਏ। ਉਨ੍ਹਾਂ ਇਹ ਵੀ ਕਿਹਾ ਕਿ ਜੋ ਲੋਕ ਅਕਾਲ ਤਖ਼ਤ ਸਾਹਿਬ ਅੱਗੇ ਗਲਤੀਆਂ ਮੰਨ ਕੇ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁਕਰ ਜਾਂਦੇ ਹਨ, ਉਹ ਲੋਕਾਂ ਦੇ ਭਰੋਸੇ ਦੇ ਹੱਕਦਾਰ ਨਹੀਂ ਹਨ। ਵਿਰੋਧੀ ਧਿਰ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਨੂੰ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਾਰਟੀਆਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕਾਂ ਦੇ ਹੱਕਾਂ ਨੂੰ ਅਣਡਿੱਠਾ ਕਰਕੇ ਸੂਬੇ ਦੇ ਸਰੋਤਾਂ ਦੀ ਗਲਤ ਵਰਤੋਂ ਕੀਤੀ।

ਮਾਨ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਹੁਣ ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੇ ਵਿਕਾਸ ‘ਤੇ ਖਰਚ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਏਕਤਾ, ਭਾਈਚਾਰਕ ਸਾਂਝ ਅਤੇ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਵੰਡ ਪਾਊ ਰਾਜਨੀਤੀ ਤੋਂ ਸਾਵਧਾਨ ਰਹਿਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande