ਹਾਈਕੋਰਟ ਤੋਂ ਸੰਸਦ ਮੈਂਬਰ ਸੰਜੀਵ ਪਾਠਕ ਤੇ ਰਾਜਿੰਦਰ ਗੁਪਤਾ ਨੂੰ ਰਾਹਤ
ਚੰਡੀਗੜ੍ਹ, 08 ਮਈ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜਸਭਾ ਸੰਸਦ ਮੈਂਬਰ ਸੰਜੀਵ ਪਾਠਕ ਨੂੰ ਅੰਤਰਿਮ ਰਾਹਤ ਦਿੰਦਿਆਂ ਸੋਮਵਾਰ ਤੱਕ ਕਿਸੇ ਵੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਵਿਸਥਾਰ
ਹਾਈਕੋਰਟ ਤੋਂ ਸੰਸਦ ਮੈਂਬਰ ਸੰਜੀਵ ਪਾਠਕ ਤੇ ਰਾਜਿੰਦਰ ਗੁਪਤਾ ਨੂੰ ਰਾਹਤ


ਚੰਡੀਗੜ੍ਹ, 08 ਮਈ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜਸਭਾ ਸੰਸਦ ਮੈਂਬਰ ਸੰਜੀਵ ਪਾਠਕ ਨੂੰ ਅੰਤਰਿਮ ਰਾਹਤ ਦਿੰਦਿਆਂ ਸੋਮਵਾਰ ਤੱਕ ਕਿਸੇ ਵੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਵਿਸਥਾਰਪੂਰਕ ਹਲਫਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਕੋਲ ਇਸ ਸਮੇਂ ਇਹ ਸਪਸ਼ਟ ਜਾਣਕਾਰੀ ਨਹੀਂ ਹੈ ਕਿ ਐਫਆਈਆਰ ਦਰਜ ਹੋਈ ਹੈ ਜਾਂ ਨਹੀਂ, ਜਿਸ ਦੀ ਪੂਰੀ ਜਾਣਕਾਰੀ ਸੋਮਵਾਰ ਨੂੰ ਪੇਸ਼ ਕੀਤੀ ਜਾਵੇਗੀ।

ਸੰਜੀਵ ਪਾਠਕ ਨੇ ਹਾਈਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਮੰਗ ਕੀਤੀ ਸੀ ਕਿ ਉਨ੍ਹਾਂ ਖਿਲਾਫ ਦਰਜ ਕੀਤੀਆਂ ਗਈਆਂ ਕਥਿਤ ਐਫਆਈਆਰਜ਼ ਦੀਆਂ ਕਾਪੀਆਂ ਉਪਲਬਧ ਕਰਵਾਈਆਂ ਜਾਣ ਅਤੇ ਇਹ ਸਪਸ਼ਟ ਕੀਤਾ ਜਾਵੇ ਕਿ ਮਾਮਲੇ ਕਿੱਥੇ ਦਰਜ ਹਨ ਅਤੇ ਕਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਹਨ।

ਦੂਜੇ ਪਾਸੇ, ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਖ਼ਿਲਾਫ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਦੀ ਕਾਰਵਾਈ ‘ਤੇ ਵੀ ਰੋਕ ਲਗਾ ਦਿੱਤੀ ਹੈ। ਟ੍ਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਹਨ, ਜੋ ਹਾਲ ਹੀ ਵਿੱਚ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਟ੍ਰਾਈਡੈਂਟ ਗਰੁੱਪ ਨੂੰ 30 ਦਿਨਾਂ ਦਾ ਸਮਾਂ ਦਿੱਤਾ ਜਾਵੇ। ਇਹ ਮਾਮਲਾ ਉਸ ਤੋਂ ਬਾਅਦ ਸਾਹਮਣੇ ਆਇਆ ਜਦੋਂ 7 ਦਿਨ ਪਹਿਲਾਂ ਪੀਪੀਸੀਬੀ ਵੱਲੋਂ ਬਰਨਾਲਾ ਸਥਿਤ ਫੈਕਟਰੀ ‘ਤੇ ਛਾਪਾ ਮਾਰਿਆ ਗਿਆ ਸੀ। ਹਾਈਕੋਰਟ ਨੇ ਰਾਜਿੰਦਰ ਗੁਪਤਾ ਦੀ ਸੁਰੱਖਿਆ ਹਟਾਉਣ ਸਬੰਧੀ ਮਾਮਲੇ ‘ਤੇ ਫਿਲਹਾਲ ਕੋਈ ਫੈਸਲਾ ਨਹੀਂ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande