ਪੰਜਾਬ ਨੂੰ ਕਾਲੇ ਦਿਨਾਂ ਵੱਲ ਧੱਕਣਾ ਚਾਹੁੰਦੀ ਹੈ ਆਮ ਆਦਮੀ ਪਾਰਟੀ : ਸੰਜੀਵ ਤਲਵਾੜ
ਹੁਸ਼ਿਆਰਪੁਰ, 08 ਮਈ (ਹਿੰ.ਸ.)। ਪੰਜਾਬ ਨੇ ਪਹਿਲਾਂ ਵੀ ਬਹੁਤ ਸੰਤਾਪ ਭੋਗਿਆ ਹੈ, ਜਿਸਦੇ ਜ਼ਖ਼ਮਾਂ ਤੋਂ ਅੱਜ ਤੱਕ ਕਈ ਪਰਿਵਾਰ ਮਾਨਸਿਕ ਤੌਰ ‘ਤੇ ਉਭਰ ਨਹੀਂ ਸਕੇ। ਪਰ ਸੱਤਾ ਦੀ ਲਾਲਚ ਵਿੱਚ ਆਮ ਆਦਮੀ ਪਾਰਟੀ ਦੁਬਾਰਾ ਪੰਜਾਬ ਨੂੰ ਕਾਲੇ ਦਿਨਾਂ ਵੱਲ ਧੱਕਣਾ ਚਾਹੁੰਦੀ ਹੈ, ਜਿਸਨੂੰ ਪੰਜਾਬੀ ਕਦੇ ਵੀ ਕਾਮਯਾਬ ਨਹ
ਮੀਟਿੰਗ ਉਪਰੰਤ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਅਤੇ ਹੋਰ ਆਗੂ।


ਹੁਸ਼ਿਆਰਪੁਰ, 08 ਮਈ (ਹਿੰ.ਸ.)। ਪੰਜਾਬ ਨੇ ਪਹਿਲਾਂ ਵੀ ਬਹੁਤ ਸੰਤਾਪ ਭੋਗਿਆ ਹੈ, ਜਿਸਦੇ ਜ਼ਖ਼ਮਾਂ ਤੋਂ ਅੱਜ ਤੱਕ ਕਈ ਪਰਿਵਾਰ ਮਾਨਸਿਕ ਤੌਰ ‘ਤੇ ਉਭਰ ਨਹੀਂ ਸਕੇ। ਪਰ ਸੱਤਾ ਦੀ ਲਾਲਚ ਵਿੱਚ ਆਮ ਆਦਮੀ ਪਾਰਟੀ ਦੁਬਾਰਾ ਪੰਜਾਬ ਨੂੰ ਕਾਲੇ ਦਿਨਾਂ ਵੱਲ ਧੱਕਣਾ ਚਾਹੁੰਦੀ ਹੈ, ਜਿਸਨੂੰ ਪੰਜਾਬੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਸਰਕਲ ਜਹਾਨ ਖੇਲਾਂ ਦੇ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ।

ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਜੋ ਕਿ ਗ੍ਰਹਿ ਮੰਤਰੀ ਵੀ ਹਨ, ਅਤੇ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਬੰਬ ਧਮਾਕਿਆਂ ਸੰਬੰਧੀ ਦਿੱਤੇ ਗਏ ਵੱਖ-ਵੱਖ ਬਿਆਨ ਪੰਜਾਬੀਆਂ ਨੂੰ ਸੋਚਣ ਲਈ ਮਜ਼ਬੂਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਅਤੇ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਹੀ ਨਹੀਂ, ਉਹ ਲੋਕਾਂ ਨੂੰ ਸੁਰੱਖਿਆ ਕਿਵੇਂ ਪ੍ਰਦਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰੇ ਦੀ ਸਾਂਝ ਨੂੰ ਕਾਇਮ ਰੱਖਣ ਲਈ ਪੂਰਾ ਯਤਨ ਕਰਨਗੇ।

ਇਸ ਮੌਕੇ ਸਰਕਲ ਜਥੇਦਾਰ ਜਗਤਾਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਬੂਥ ‘ਤੇ ਸ਼੍ਰੋਮਣੀ ਅਕਾਲੀ ਦਲ ਦੀ 10 ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਆਬਾ ਖੇਤਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪੂਰਾ ਯੋਗਦਾਨ ਦੇਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਿੰਦਰ ਸਿੰਘ, ਹਰਜੀਤ ਸਿੰਘ, ਕੈਪਟਨ ਮਲਕੀਤ ਸਿੰਘ, ਦਿਲਬਾਗ ਸਿੰਘ, ਗੁਰਮੁਖ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande