ਪੰਜਾਬ-ਚੰਡੀਗੜ੍ਹ ਵਿੱਚ 10 ਮਈ ਤੱਕ ਮੌਸਮ ਰਹੇਗਾ ਡਰਾਈ, 11 ਤੋਂ ਫਿਰ ਬਦਲੇਗਾ ਮੌਸਮ ਦਾ ਮਿਜਾਜ
ਚੰਡੀਗੜ੍ਹ, 08 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ 8 ਤੋਂ 10 ਮਈ ਤੱਕ ਮੌਸਮ ਜ਼ਿਆਦਾਤਰ ਡਰਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਨਾ ਤਾਂ ਮੀਂਹ ਦਾ ਕੋਈ ਵੱਡਾ ਅਲਰਟ ਹੈ ਅਤੇ ਨਾ ਹੀ ਲੂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕਿਆਂ ਵਿੱਚ ਪੈ ਰਹੇ ਮੀਂਹ ਦਾ ਅਸ
ਚੰਡੀਗੜ੍ਹ ਮੋਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 08 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ 8 ਤੋਂ 10 ਮਈ ਤੱਕ ਮੌਸਮ ਜ਼ਿਆਦਾਤਰ ਡਰਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਨਾ ਤਾਂ ਮੀਂਹ ਦਾ ਕੋਈ ਵੱਡਾ ਅਲਰਟ ਹੈ ਅਤੇ ਨਾ ਹੀ ਲੂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕਿਆਂ ਵਿੱਚ ਪੈ ਰਹੇ ਮੀਂਹ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਗਰਮੀ ਵਿੱਚ ਕੁਝ ਕਮੀ ਦਰਜ ਕੀਤੀ ਗਈ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਵੀਰਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜੋ ਆਮ ਤਾਪਮਾਨ ਨਾਲੋਂ 6.1 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਇਸ ਵੇਲੇ ਇੱਕ ਪੱਛਮੀ ਵਿਘਨ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਰਾਜਸਥਾਨ ਦੇ ਇਲਾਕਿਆਂ ‘ਚ ਸਰਗਰਮ ਹੈ। ਇਸ ਦੇ ਨਾਲ ਪਾਕਿਸਤਾਨ ਵੱਲੋਂ ਬਣ ਰਹੇ ਹਵਾਈ ਦਬਾਅ ਦੇ ਸਿਸਟਮ ਕਾਰਨ ਉੱਤਰੀ ਭਾਰਤ ਵਿੱਚ ਬੱਦਲ ਛਾਏ ਰਹਿਣ, ਤੇਜ਼ ਹਵਾਵਾਂ ਚੱਲਣ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

10 ਮਈ ਤੋਂ ਇੱਕ ਨਵਾਂ ਪੱਛਮੀ ਵਿਘਨ ਪਹਾੜੀ ਖੇਤਰਾਂ ਵਿੱਚ ਦਾਖਲ ਹੋਵੇਗਾ, ਜਿਸ ਦੇ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿੱਚ ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਗਤੀਵਿਧੀ ਵਧ ਸਕਦੀ ਹੈ। ਇਸ ਦਾ ਅਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਵੇਖਣ ਨੂੰ ਮਿਲ ਸਕਦਾ ਹੈ, ਜਿੱਥੇ ਕੁਝ ਇਲਾਕਿਆਂ ਵਿੱਚ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ 39.2 ਡਿਗਰੀ, ਬਠਿੰਡਾ ਏਅਰਪੋਰਟ ‘ਤੇ 39.1 ਡਿਗਰੀ, ਫਾਜ਼ਿਲਕਾ-ਅਬੋਹਰ ਵਿੱਚ 36.6 ਡਿਗਰੀ, ਬਠਿੰਡਾ ਵਿੱਚ 36.5 ਡਿਗਰੀ, ਪਠਾਨਕੋਟ ਵਿੱਚ 36 ਡਿਗਰੀ ਅਤੇ ਫਿਰੋਜ਼ਪੁਰ ਵਿੱਚ 35.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 34.4 ਡਿਗਰੀ, ਭਾਖੜਾ ਡੈਮ ਵਿੱਚ 33.6 ਡਿਗਰੀ, ਸ੍ਰੀ ਆਨੰਦਪੁਰ ਸਾਹਿਬ ਵਿੱਚ 32.4 ਡਿਗਰੀ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਸਲੇਰਨ ਖੇਤਰ ਵਿੱਚ 31.8 ਡਿਗਰੀ ਅਤੇ ਪਟਿਆਲਾ ਵਿੱਚ 31.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਦਿਨ ਮੌਸਮ ਮੁੱਖ ਤੌਰ ‘ਤੇ ਡਰਾਈ ਅਤੇ ਗਰਮ ਰਹੇਗਾ। 11 ਮਈ ਤੋਂ ਇੱਕ ਨਵਾਂ ਪੱਛਮੀ ਵਿਘਨ ਸਰਗਰਮ ਹੋਵੇਗਾ, ਜਿਸ ਕਾਰਨ ਬੱਦਲ ਛਾਣ ਅਤੇ 13 ਮਈ ਤੱਕ ਕੁਝ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande