ਤਰਨ ਤਾਰਨ ਜ਼ਿਲ੍ਹੇ 'ਚ ਲੱਗੀ ਕੌਮੀ ਲੋਕ ਅਦਾਲਤ ਵਿਚ 7683 ਕੇਸਾਂ ਦਾ ਮੌਕੇ 'ਤੇ ਨਿਪਟਾਰਾ
ਤਰਨ ਤਾਰਨ, 09 ਮਈ (ਹਿੰ.ਸ.)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਤਰਨ ਤਾਰਨ ਸੈਸ਼ਨਜ਼ ਡਵੀਜ਼ਨ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵ
ਤਰਨ ਤਾਰਨ ਵਿਖੇ ਲਗਾਈ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ-ਚੇਅਰਮੈਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਅਤੇ ਹੋਰ ਨਿਆਇਕ ਅਧਿਕਾਰੀ।


ਤਰਨ ਤਾਰਨ, 09 ਮਈ (ਹਿੰ.ਸ.)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਤਰਨ ਤਾਰਨ ਸੈਸ਼ਨਜ਼ ਡਵੀਜ਼ਨ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਪਬਲਿਕ ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 8 ਬੈਚ ਬਣਾਏ ਗਏ। ਇਨ੍ਹਾਂ ਵਿੱਚ ਪਹਿਲਾ ਬੈਂਚ ਮਨੋਜ ਕੁਮਾਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, (ਪ੍ਰਿੰਸੀਪਲ ਜੱਜ ਫੈਮਿਲੀ ਕੋਰਟ), ਤਰਨ ਤਾਰਨ, ਦੂਸਰਾ ਬੈਂਚ ਰਵਿੰਦਰਜੀਤ ਸਿੰਘ ਬਾਜਵਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਤਰਨ ਤਾਰਨ, ਤੀਸਰਾ ਬੈਂਚ ਅਮਨਦੀਪ ਸਿੰਘ, ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜੀਸਟਰੈਟ, ਤਰਨ ਤਾਰਨ, ਚੌਥਾ ਬੈਂਚ ਮਨਜੋਤ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ, ਤਰਨ ਤਾਰਨ ਅਤੇ ਪੰਜਵਾ ਬੈਂਚ ਅਜੈਬ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ, ਤਰਨ ਤਾਰਨ ਸ਼ਾਮਿਲ ਸਨ। ਇਸੇ ਤਰ੍ਹਾਂ ਪੱਟੀ ਵਿਖੇ ਦੋਂ ਬੈਂਚ ਸਿਮਰਨਜੀਤ ਸਿੰਘ, ਸਿਵਲ ਜੱਜ ਜੂਨੀਅਰ ਡਵੀਜ਼ਨ, ਪੱਟੀ ਅਤੇ ਸੰਨੀ ਸੰਧੂ, ਸਿਵਲ ਜੱਜ ਜੂਨੀਅਰ ਡਵੀਜ਼ਨ ਪੱਟੀ ਵੱਲੋਂ ਲਗਾਏ ਗਏ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇਕ ਬੈਂਚ ਰਾਜਦੀਪ ਸਿੰਘ ਮਾਨ, ਸਿਵਲ ਜੱਜ ਜੂਨੀਅਰ ਡਵੀਜ਼ਨ ਖਡੂਰ ਸਾਹਿਬ ਵੱਲੋਂ ਲਗਾਇਆ ਗਿਆ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਬੈਚਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੇ ਬਹੁਤ ਹੀ ਸਹਿਜਤਾ, ਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲ ਆਹਮੋ- ਸਾਹਮਣੇ ਬੈਠ ਕੇ ਉਨ੍ਹਾਂ ਦੇ ਝਗੜਿਆਂ/ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਝਗੜਾ ਖ਼ਤਮ ਕਰਨ ਦੇ ਫ਼ਾਇਦੇ ਦੱਸਦੇ ਹੋਏ ਉਨ੍ਹਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਆਪਸੀ ਝਗੜਿਆਂ ਕਾਰਨ ਅਲੱਗ ਹੋਏ ਕਈ ਵਿਆਹੇ ਜੋੜੇ ਇਕੱਠੇ ਕੀਤੇ ਗਏ ਅਤੇ ਸਾਲਾਂ ਪੁਰਾਣੇ ਕਈ ਝਗੜੇ ਖ਼ਤਮ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫ਼ਸਰਾਂ ਨੇ ਪਬਲਿਕ ਦੀ ਸਹਿਮਤੀ ਨਾਲ ਇਸ ਵਾਰ ਦੀ ਕੌਮੀ ਲੋਕ ਅਦਾਲਤ ਵਿੱਚ ਕੁੱਲ 9183 ਰੱਖੇ ਕੇਸਾਂ ਵਿਚੋਂ 7683 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਅਤੇ 42388536 ਰੁਪਏ ਦੀ ਰਕਮ ਦੇ ਫ਼ੈਸਲੇ ਕੀਤੇ ਗਏ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤਾਂ ਵਿੱਚ ਸਮੇਂ-ਸਮੇਂ 'ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।

ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਰਾਹੀਂ ਕੇਸ ਹੱਲ ਕਰਨ ਦੇ ਬੜੇ ਫ਼ਾਇਦੇ ਹਨ, ਕਿਉਂਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਆਪਸੀ ਸਹਿਮਤੀ ਨਾਲ ਨਿਬੜੇ ਕੇਸਾਂ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਧਿਰਾਂ, ਵਕੀਲਾਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਬੜੀ ਚੰਗੀ ਦਿਲਚਸਪੀ ਦਿਖਾਈ ਅਤੇ ਅੱਜ ਦੀ ਕੌਮੀ ਲੌਕ ਅਦਾਲਤ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਨੇਕਾਂ ਜਾਗਰੂਕਤਾ ਕੈਂਪ, ਮੀਟਿਗਾਂ ਕੀਤੀਆਂ ਗਈਆਂ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆਏ ਹਨ।

ਚੀਫ ਜੂਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਮਿਸ ਕਿਰਨ ਜੋਤੀ ਨੇ ਇਸ ਦੌਰਾਨ ਕਿਹਾ ਕਿ ਪਬਲਿਕ ਨੂੰ ਵੱਧ ਤੋਂ ਵੱਧ ਕੌਮੀ ਲੋਕ ਅਦਾਲਤ ਵਿੱਚ ਭਾਗ ਲੈਣ ਚਾਹੀਦਾ ਹੈ ਅਤੇ ਇਸ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 12 ਸਤੰਬਰ 2026 ਨੂੰ ਲੱਗ ਰਹੀ ਹੈ। ਇਸ ਸਬੰਧੀ ਜ਼ਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968, ਕੋਮੀ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

--------------------------

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande