
ਫਾਜ਼ਿਲਕਾ, 09 ਮਈ (ਹਿੰ.ਸ.)। ਪੰਜਾਬ ਵਿੱਚ ਬੇਅਦਬੀ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਆਗੂ ਕੈਪਟਨ ਗੁਰਚਰਨ ਸਿੰਘ ਨੇ ਸੂਬਾ 'ਆਪ' ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਨੇ ਸਮੁੱਚੇ ਸਿੱਖ ਭਾਈਚਾਰੇ ਨੂੰ ਡੂੰਘਾ ਮਾਨਸਿਕ ਅਤੇ ਧਾਰਮਿਕ ਦੁੱਖ ਪਹੁੰਚਾਇਆ ਹੈ।
ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੈਪਟਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ੁਕਰਾਨਾ ਯਾਤਰਾਵਾਂ ਅਤੇ ਰਾਜਨੀਤਿਕ ਸਮਾਗਮਾਂ ਵਿੱਚ ਰੁੱਝੇ ਹੋਏ ਹਨ, ਜਦੋਂ ਕਿ ਸੂਬੇ ਵਿੱਚ ਧਾਰਮਿਕ ਗ੍ਰੰਥ ਸੁਰੱਖਿਅਤ ਨਹੀਂ ਹਨ। ਇਹ ਘਟਨਾਵਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਜਾਪਦੀਆਂ ਹਨ।
ਕੈਪਟਨ ਗੁਰਚਰਨ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਾ ਰਹੇ, ਸਗੋਂ ਮੋਹਾਲੀ ਘਟਨਾ ਦੀ ਉੱਚ ਪੱਧਰੀ ਜਾਂਚ ਕਰੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂਆਂ ਦੀ ਇਸ ਧਰਤੀ 'ਤੇ ਅਜਿਹੇ ਘਿਨਾਉਣੇ ਕਾਰੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ