ਪੰਜਾਬ ਨੂੰ ਕੰਗਾਲੀ ’ਚੋਂ ਕੱਢ ਕੇ ਖੁਸ਼ਹਾਲੀ ਵੱਲ ਲਿਜਾਣਾ ਹੀ ਬਸਪਾ ਦੀ ਪੰਜਾਬ ਸੰਭਾਲੋ ਮੁਹਿਮ ਦਾ ਉਦੇਸ਼ : ਕਰੀਮਪੁਰੀ
ਸਮਾਣਾ/ਪਟਿਆਲਾ, 09 ਮਈ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਅਤੇ ਲੋਕਾਂ ਨੂੰ ਮੌਜੂਦਾ ਸਰਕਾਰਾਂ ਦੀਆਂ ਲੋਕ-ਮਾਰੂ ਨੀਤੀਆਂ ਤੋਂ ਨਿਜਾਤ ਦਿਵਾਉਣ ਲਈ ਵਿੱਢੀ ਗਈ ‘ਪੰਜਾਬ ਸੰਭਾਲੋ ਮਹਿਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਸਮਾਣਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ
ਸੰਬੋਧਨ ਕਰਦੇ ਹੋਏ ਬਸਪਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ


ਸਮਾਣਾ/ਪਟਿਆਲਾ, 09 ਮਈ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਅਤੇ ਲੋਕਾਂ ਨੂੰ ਮੌਜੂਦਾ ਸਰਕਾਰਾਂ ਦੀਆਂ ਲੋਕ-ਮਾਰੂ ਨੀਤੀਆਂ ਤੋਂ ਨਿਜਾਤ ਦਿਵਾਉਣ ਲਈ ਵਿੱਢੀ ਗਈ ‘ਪੰਜਾਬ ਸੰਭਾਲੋ ਮਹਿਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਸਮਾਣਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਮੌਕੇ ਕੇਂਦਰੀ ਬਸਪਾ ਇੰਚਾਰਜ ਬਿਪਲ ਕੁਮਾਰ, ਪੰਜਾਬ ਸਟੇਟ ਬਸਪਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਅਤੇ ਸਟੇਟ ਇੰਚਾਰਜ ਅਜੀਤ ਸਿੰਘ ਭੈਣੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਕੇਂਦਰੀ ਇੰਚਾਰਜ ਬਿਪਲ ਕੁਮਾਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਪੰਜਾਬ ਸੰਭਾਲੋ ਮਹਿਮ’ ਦਾ ਮੁੱਖ ਉਦੇਸ਼ ਸੂਬੇ ਵਿੱਚ ਬਹੁਜਨ ਸਮਾਜ ਦੀ ਆਪਣੀ ਸਰਕਾਰ ਸਥਾਪਤ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਸੱਤਾ ਦੀ ਚਾਬੀ ਸਾਡੇ ਹੱਥ ਵਿੱਚ ਨਹੀਂ ਆਉਂਦੀ, ਉਦੋਂ ਤੱਕ ਗਰੀਬਾਂ ਅਤੇ ਮਜ਼ਲੂਮਾਂ ਦਾ ਭਲਾ ਨਹੀਂ ਹੋ ਸਕਦਾ।

ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਮਾਲਵਾ ਖੇਤਰ ਦੇ ਰਾਜਨੀਤਿਕ ਮਹੱਤਵ ਨੂੰ ਮੁੱਖ ਰੱਖਦਿਆਂ ‘ਮਿਸ਼ਨ ਮਾਲਵਾ ਫਤਿਹ’ ਦਾ ਨਾਅਰਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਦਾ ਰਾਹ ਮਾਲਵੇ ਵਿੱਚੋਂ ਹੋ ਕੇ ਗੁਜ਼ਰਦਾ ਹੈ, ਇਸ ਲਈ ਪਾਰਟੀ ਵਰਕਰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚ ਕਰਕੇ ਬਸਪਾ ਦੀ ਪੰਜਾਬ ਸੰਭਾਲੋ ਮਹਿਮ ਅਤੇ ਬਸਪਾ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਪਾਰਟੀ ਦਾ ਸੰਗਠਨ ਜ਼ਿਲ੍ਹਾ ਵਿਧਾਨ ਸਭਾ ਸੈਕਟਰ ਅਤੇ ਬਹੁਤ ਪੱਧਰ ਤੱਕ ਬੀਐਸਪੀ ਬਾਮਸੇ ਬੀਬੀਐਫ ਦਾ ਮਜਬੂਤੀ ਨਾਲ ਬਣਾਉਣ ਦਾ ਜੰਗੀ ਪੱਧਰ ’ਤੇ ਮੁਹਿੰਮ ਚਲਾਉਣ।

ਬੈਠਕ ਦੌਰਾਨ ਸਮਾਣਾ ਹਲਕੇ ਦੇ ਸੰਗਠਨਾਤਮਕ ਢਾਂਚੇ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਅਜੀਤ ਸਿੰਘ ਭੈਣੀ (ਸਟੇਟ ਇੰਚਾਰਜ) ਨੇ ਹਦਾਇਤ ਕੀਤੀ ਕਿ ਬੂਥ ਪੱਧਰ ਦੀਆਂ ਕਮੇਟੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕੀਤਾ ਜਾ ਸਕੇ।

ਪੰਜਾਬ ਸੰਭਾਲੋ ਮਹਿਮ ਦੇ ਮੁੱਖ ਮੁੱਦੇ ਉਠਾਦਿਆ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ ਅਤੇ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ‘ਪੰਜਾਬ ਸੰਭਾਲੋ ਮਹਿਮ’ ਦੇ ਜ਼ਰੀਏ ਬਸਪਾ ਇਨ੍ਹਾਂ ਮੁੱਦਿਆਂ 'ਤੇ ਲੋਕਾਂ ਨੂੰ ਜਾਗਰੂਕ ਕਰੇਗੀ ਅਤੇ ਸੂਬੇ ਨੂੰ ਮੁੜ ਖੁਸ਼ਹਾਲੀ ਦੀ ਲੀਹ 'ਤੇ ਲਿਆਉਣ ਲਈ ਵਚਨਬੱਧ ਰਹੇਗੀ। ਇਸ ਮੌਕੇ ਪਾਰਟੀ ਆਗੂ ਅਤੇ ਵਰਕਰ ਸਮਰਥਕ ਵੱਡੇ ਗਿਣਤੀ ਵਿੱਚ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande