ਵਿਧਾਇਕ ਨੇ ‘ਸ਼ਹੀਦ ਊਧਮ ਸਿੰਘ ਮਾਰਗ’ ਬਾਈਪਾਸ ਦਾ ਰੱਖਿਆ ਨੀਂਹ ਪੱਥਰ
ਜਲਾਲਾਬਾਦ, 09 ਮਈ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇਤਿਹਾਸਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸੇ ਲੜੀ ਤਹਿਤ ਹੀ ਅੱਜ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਤੇ ਵਿਧਾਇਕ ਗੋਲਡੀ ਕੰਬੋਜ ਨੇ ‘ਸ਼ਹੀਦ ਊਧਮ ਸਿੰਘ ਮਾਰਗ’ ਬਾਈਪਾਸ ਦਾ ਰੱਖਿਆ ਨੀਂਹ ਪੱਥਰ ਰੱਖਿਆ ਗਿਆ। ਸਮਾਗਮ ਦੌਰਾਨ ਪਰਮ ਸੰਤ ਬਾਬਾ
ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਤੇ ਵਿਧਾਇਕ ਗੋਲਡੀ ਕੰਬੋਜ ਨੇ ‘ਸ਼ਹੀਦ ਊਧਮ ਸਿੰਘ ਮਾਰਗ’ ਬਾਈਪਾਸ ਦਾ ਰੱਖਿਆ ਨੀਂਹ ਪੱਥਰ


ਜਲਾਲਾਬਾਦ, 09 ਮਈ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇਤਿਹਾਸਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸੇ ਲੜੀ ਤਹਿਤ ਹੀ ਅੱਜ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਤੇ ਵਿਧਾਇਕ ਗੋਲਡੀ ਕੰਬੋਜ ਨੇ ‘ਸ਼ਹੀਦ ਊਧਮ ਸਿੰਘ ਮਾਰਗ’ ਬਾਈਪਾਸ ਦਾ ਰੱਖਿਆ ਨੀਂਹ ਪੱਥਰ ਰੱਖਿਆ ਗਿਆ।

ਸਮਾਗਮ ਦੌਰਾਨ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ। ਬਾਬਾ ਜੀ ਨੇ ਕਿਹਾ, “ਜਲਾਲਾਬਾਦ ਦੇ ਲੋਕ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਅਜਿਹਾ ਨੌਜਵਾਨ, ਮਿਹਨਤੀ ਅਤੇ ਇਮਾਨਦਾਰ ਵਿਧਾਇਕ ਮਿਲਿਆ ਹੈ ਜੋ ਦਿਨ-ਰਾਤ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਜਲਾਲਾਬਾਦ ਦੀ ਤਸਵੀਰ ਅਤੇ ਤਕਦੀਰ ਬਦਲਣ ਦਾ ਕੰਮ ਕੀਤਾ ਹੈ ਅੱਜ ਸ਼ਹਿਰ ਵਿੱਚ ਜਿੱਥੇ ਵੀ ਨਜ਼ਰ ਮਾਰੀਏ, ਉੱਥੇ ਵਿਕਾਸ ਹੀ ਵਿਕਾਸ ਦਿਖਾਈ ਦਿੰਦਾ ਹੈ। ਬਾਬਾ ਜੀ ਨੇ ਕਿਹਾ ਕਿ ਸੜਕਾਂ, ਹਸਪਤਾਲਾਂ, ਸਕੂਲਾਂ, ਖੇਡ ਮੈਦਾਨਾਂ ਅਤੇ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ ’ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸਿੱਧਾ ਫ਼ਾਇਦਾ ਮਿਲ ਰਿਹਾ ਹੈ।

ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਨੇ ਕਿਹਾ ਕਿਹਾ “ਸ਼੍ਰੋਮਣੀ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧਿਆਂ ਦੇ ਨਾਮ ’ਤੇ ਬਣ ਰਹੇ ਪ੍ਰੋਜੈਕਟ ਨੌਜਵਾਨ ਪੀੜ੍ਹੀ ਨੂੰ ਦੇਸ਼ ਪ੍ਰੇਮ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦੇ ਹਨ ਇਹ ਬਾਈਪਾਸ ਸਿਰਫ਼ ਇੱਕ ਸੜਕ ਨਹੀਂ, ਸਗੋਂ ਜਲਾਲਾਬਾਦ ਦੀ ਤਰੱਕੀ ਅਤੇ ਖ਼ੁਸ਼ਹਾਲੀ ਦਾ ਨਵਾਂ ਰਸਤਾ ਬਣੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਪ੍ਰੋਜੈਕਟ ਸ਼ਹਿਰ ਦੇ ਵਪਾਰ, ਆਵਾਜਾਈ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ।

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਸ਼ਹਿਰ ਨੂੰ ਟਰੈਫ਼ਿਕ ਸਮੱਸਿਆ ਤੋਂ ਰਾਹਤ ਦੇਣ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਐੱਫ਼.ਐੱਫ਼.ਰੋਡ ਬੱਘੇ ਕੇ ਉਤਾੜ ਤੋਂ ਪਿੰਡ ਅਮੀਰ ਖ਼ਾਸ (ਲਾਧੂਕਾ ਡਿਸਟ੍ਰੀਬਿਊਟਰ) ਦੇ ਨਾਲ ਤੱਕ 8.50 ਕਿੱਲੋਮੀਟਰ ਤੱਕ 13 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਇਹ ‘ਸ਼ਹੀਦ ਊਧਮ ਸਿੰਘ ਮਾਰਗ’ ਬਾਈਪਾਸ ਬਣਾਇਆ ਜਾਵੇਗਾ ਜਿਸ ਦਾ ਅੱਜ ਨੀਹ ਪੱਥਰ ਰੱਖ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਇੱਕੋ ਮਕਸਦ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਦੇ ਲੋਕਾਂ ਨੇ ਸਾਨੂੰ ਜੋ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ, ਅਸੀਂ ਉਸ ’ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ਾਂ ਕਰ ਰਹੇ ਹਾਂ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਾਈਪਾਸ ਮਨਜ਼ੂਰ ਕਰਵਾਇਆ ਗਿਆ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸਮਾਗਮ ਦੇ ਅੰਤ ਵਿੱਚ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਵੱਲੋਂ ਪੰਜਾਬ ਦੀ ਚੜ੍ਹਦੀ ਕਲਾ ਲੋਕਾਂ ਦੀ ਖ਼ੁਸ਼ਹਾਲੀ ਅਤੇ ਜਲਾਲਾਬਾਦ ਦੇ ਵਿਕਾਸ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲਾਲਾਬਾਦ ਹੁਣ ਵਿਕਾਸ ਦੀ ਨਵੀਂ ਰਾਹ ’ਤੇ ਅੱਗੇ ਵੱਧ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande