ਹਰਿਆਣਾ ਵਿੱਚ 11 ਮਈ ਨੂੰ ਮਨਾਇਆ ਜਾਵੇਗਾ ਸੋਮਨਾਥ ਸਵਾਭੀਮਾਨ ਪੁਰਬ
ਚੰਡੀਗੜ੍ਹ, 09 ਮਈ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ 11 ਮਈ 2026 ਨੂੰ ਪੂਰੇ ਸੂਬੇ ਵਿੱਚ “ਸੋਮਨਾਥ ਸਵਾਭੀਮਾਨ ਪੁਰਬ-1000 ਸਾਲਾਂ ਦੀ ਅਖੰਡ ਆਸਥਾ” ਪ੍ਰੋਗਰਾਮ ਮਨਾਇਆ ਜਾਵੇਗਾ। ਇਹ ਸਮਾਗਮ ਭਾਰਤ ਦੀ ਸਨਾਤਨ ਸੰਸਕ੍ਰਿਤੀ, ਆਸਥਾ, ਸਵਾਭੀਮਾਨ ਅਤੇ ਗੌਰਵਸ਼ਾਲੀ ਇਤਿਹਾਸ ਨੂੰ ਸਮਰਪਿਤ ਹੋਵੇਗਾ। ਰਾਜ ਦੇ ਸਾਰੇ ਜ਼
ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਚੰਡੀਗੜ੍ਹ, 09 ਮਈ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ 11 ਮਈ 2026 ਨੂੰ ਪੂਰੇ ਸੂਬੇ ਵਿੱਚ “ਸੋਮਨਾਥ ਸਵਾਭੀਮਾਨ ਪੁਰਬ-1000 ਸਾਲਾਂ ਦੀ ਅਖੰਡ ਆਸਥਾ” ਪ੍ਰੋਗਰਾਮ ਮਨਾਇਆ ਜਾਵੇਗਾ। ਇਹ ਸਮਾਗਮ ਭਾਰਤ ਦੀ ਸਨਾਤਨ ਸੰਸਕ੍ਰਿਤੀ, ਆਸਥਾ, ਸਵਾਭੀਮਾਨ ਅਤੇ ਗੌਰਵਸ਼ਾਲੀ ਇਤਿਹਾਸ ਨੂੰ ਸਮਰਪਿਤ ਹੋਵੇਗਾ। ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਜਾਣ ਵਾਲੇ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਮੁੱਖ ਮੰਤਰੀ, ਕੇਂਦਰੀ ਮੰਤਰੀ, ਵਿਧਾਨ ਸਭਾ ਅਹੁਦੇਦਾਰ ਅਤੇ ਸਾਂਸਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਦੇਸ਼ ਦੀ ਸੱਭਿਆਚਾਰਕ ਵਿਰਾਸਤ, ਸਨਾਤਨ ਪਰੰਪਰਾਵਾਂ ਅਤੇ ਸੋਮਨਾਥ ਮੰਦਰ ਦੇ ਇਤਿਹਾਸ ਨਾਲ ਜੋੜਨਾ ਹੈ।

ਕੁਰੂਕਸ਼ੇਤਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਨੂੰਹ ਵਿੱਚ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ, ਫਰੀਦਾਬਾਦ ਵਿੱਚ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਅਤੇ ਕਰਨਾਲ ਵਿੱਚ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਸਮਾਗਮਾਂ ਵਿੱਚ ਹਾਜ਼ਰ ਰਹਿਣਗੇ। ਜੀਂਦ ਵਿੱਚ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਅੰਬਾਲਾ ਵਿੱਚ ਊਰਜਾ ਮੰਤਰੀ ਅਨਿਲ ਵਿਜ, ਸੋਨੀਪਤ ਵਿੱਚ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਅਤੇ ਗੁਰੂਗ੍ਰਾਮ ਵਿੱਚ ਉਦਯੋਗ ਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਮੁੱਖ ਮਹਿਮਾਨ ਹੋਣਗੇ।

ਇਸੇ ਤਰ੍ਹਾਂ ਪਾਣੀਪਤ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਪੰਚਕੂਲਾ ਵਿੱਚ ਮਾਲ ਮੰਤਰੀ ਵਿਪੁਲ ਗੋਇਲ, ਰੋਹਤਕ ਵਿੱਚ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਅਤੇ ਯਮੁਨਾਨਗਰ ਵਿੱਚ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਸ਼ਾਮਲ ਹੋਣਗੇ। ਸਿਰਸਾ ਵਿੱਚ ਲੋਕ ਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਸਿੰਘ ਗੰਗਵਾ, ਹਿਸਾਰ ਵਿੱਚ ਸਮਾਜਿਕ ਨਿਆਂ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਭਿਵਾਨੀ ਵਿੱਚ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ, ਮਹਿੰਦਰਗੜ੍ਹ ਵਿੱਚ ਸਿਹਤ ਮੰਤਰੀ ਆਰਤੀ ਸਿੰਘ ਰਾਓ ਅਤੇ ਪਲਵਲ ਵਿੱਚ ਖੇਡ ਮੰਤਰੀ ਗੌਰਵ ਗੌਤਮ ਵੀ ਪ੍ਰੋਗਰਾਮਾਂ ਵਿੱਚ ਹਾਜ਼ਰੀ ਲਗਾਉਣਗੇ।

ਇਸ ਤੋਂ ਇਲਾਵਾ ਚਰਖੀ ਦਾਦਰੀ, ਕੈਥਲ, ਹਾਂਸੀ, ਝੱਜਰ, ਫਤਿਹਾਬਾਦ ਅਤੇ ਰੇਵਾੜੀ ਵਿੱਚ ਵੱਖ-ਵੱਖ ਸਾਂਸਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮਾਂ ਵਿੱਚ ਵਿਧਾਇਕਾਂ, ਲੋਕ ਪ੍ਰਤੀਨਿਧੀਆਂ ਅਤੇ ਸਮਾਜਿਕ ਕਾਰਕੁਨਾਂ ਦੀ ਵੀ ਭਾਗੀਦਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande