ਈ.ਡੀ. ਅਤੇ ਭਾਜਪਾ ਦੇ ਅਨੈਤਿਕ ਗੱਠਜੋੜ ਦਾ ਪਤਨ ਪੰਜਾਬ ਤੋਂ ਹੀ ਹੋਵੇਗਾ-ਭਗਵੰਤ ਸਿੰਘ ਮਾਨ
ਸੰਗਰੂਰ, 09 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਦਬਾਅ ਹੇਠ ਲਿਆਉਣ ਲਈ ਕੀ
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਸੰਗਰੂਰ, 09 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਦਬਾਅ ਹੇਠ ਲਿਆਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਧਮਕੀਆਂ ਅਤੇ ਬਦਲਾਖੋਰੀ ਦੀ ਰਾਜਨੀਤੀ ਅੱਗੇ ਕਦੇ ਵੀ ਨਹੀਂ ਝੁਕੇਗਾ।

ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇਕ ਸਾਲ ਵਿੱਚ ਤਿੰਨ ਵਾਰ ਅਤੇ ਇਕ ਮਹੀਨੇ ਵਿੱਚ ਦੋ ਵਾਰ ਈਡੀ ਦੀ ਰੇਡ ਹੋਈ, ਪਰ ਜਾਂਚ ਏਜੰਸੀ ਨੂੰ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਸਵਾਲ ਕੀਤਾ ਕਿ ਅਜਿਹੀਆਂ ਕਾਰਵਾਈਆਂ ਸਿਰਫ਼ ਉਹਨਾਂ ਸੂਬਿਆਂ ਵਿੱਚ ਹੀ ਕਿਉਂ ਹੁੰਦੀਆਂ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ।

ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਸੰਵਿਧਾਨਕ ਸੰਸਥਾਵਾਂ ਨੂੰ ਸਿਆਸੀ ਹਥਿਆਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਡੀ, ਸੀਬੀਆਈ, ਆਮਦਨ ਕਰ ਵਿਭਾਗ ਅਤੇ ਚੋਣ ਕਮਿਸ਼ਨ ਵਰਗੀਆਂ ਏਜੰਸੀਆਂ ਹੁਣ ਨਿਰਪੱਖ ਤਰੀਕੇ ਨਾਲ ਕੰਮ ਨਹੀਂ ਕਰ ਰਹੀਆਂ, ਸਗੋਂ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਵਰਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਨੀਤੀ ਸਾਫ਼ ਹੈ—“ਭਾਜਪਾ ਵਿੱਚ ਸ਼ਾਮਲ ਹੋ ਜਾਓ ਜਾਂ ਛਾਪੇਮਾਰੀ ਅਤੇ ਜਾਂਚਾਂ ਦਾ ਸਾਹਮਣਾ ਕਰੋ।” ਉਨ੍ਹਾਂ ਦਾਅਵਾ ਕੀਤਾ ਕਿ ਕਈ ਨੇਤਾ ਜਦੋਂ ਤੱਕ ਵਿਰੋਧੀ ਧਿਰ ਵਿੱਚ ਰਹੇ, ਉਨ੍ਹਾਂ ‘ਤੇ ਜਾਂਚਾਂ ਹੁੰਦੀਆਂ ਰਹੀਆਂ, ਪਰ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਨੂੰ ਰਾਹਤ ਮਿਲ ਗਈ।

ਉਨ੍ਹਾਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਘਰ, ਯੂਨੀਵਰਸਿਟੀ ਅਤੇ ਕਾਰੋਬਾਰੀ ਅਦਾਰਿਆਂ ‘ਤੇ ਛਾਪੇ ਮਾਰੇ ਗਏ, ਪਰ ਬਾਅਦ ਵਿੱਚ ਕਾਰਵਾਈ ਠੰਢੀ ਪੈ ਗਈ। ਮਾਨ ਨੇ ਕਿਹਾ ਕਿ ਇਹ ਏਜੰਸੀਆਂ ਦੀ ਰਾਜਨੀਤਿਕ ਦੁਰਵਰਤੋਂ ਦੀ ਜ਼ਿੰਦਾ ਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜੋ ਔਰੰਗਜ਼ੇਬ ਵਰਗੇ ਜ਼ਾਲਮ ਅੱਗੇ ਨਹੀਂ ਝੁਕੀ, ਇਸ ਲਈ ਪੰਜਾਬ ਮੋਦੀ ਸਰਕਾਰ ਅੱਗੇ ਵੀ ਨਹੀਂ ਝੁਕੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਚੰਡੀਗੜ੍ਹ, ਭਾਖੜਾ, ਦਰਿਆਈ ਪਾਣੀਆਂ ਅਤੇ ਆਰਡੀਐਫ ਫੰਡ ਸਮੇਤ ਕਈ ਮਸਲਿਆਂ ‘ਤੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਵਿਰੋਧੀ ਕਾਨੂੰਨ ਨੂੰ ਸੰਗਤਾਂ ਦਾ ਵੱਡਾ ਸਮਰਥਨ ਮਿਲਿਆ ਹੈ, ਪਰ ਭਾਜਪਾ ਅਤੇ ਕੁਝ ਧਿਰਾਂ ਇਸ ਦਾ ਵਿਰੋਧ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਵਾਪਸ ਨਹੀਂ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande