ਸਿਹਤ ਵਿਭਾਗ ਵੱਲੋਂ ਖੁੜੰਜ ਵਿਖੇ ਮਲੇਰੀਆ ਜਾਗਰੂਕਤਾ ਕੈਂਪ, ਲੋਕਾਂ ਨੂੰ ਸਾਵਧਾਨੀਆਂ ਅਪਣਾਉਣ ਦੀ ਅਪੀਲ
ਖੁੜੰਜ, 17 ਜੂਨ (ਹਿੰ.ਸ.)| ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ. ਡਾ. ਵਿਕਾਸ ਗਾਂਧੀ ਦੀ ਅਗਵਾਈ ਹੇਠ ਸਬ ਸੈਂਟਰ ਖੁੜੰਜ ਅਧੀਨ ਖੁੜੰਜ ਬਹੁਮੰਤਵੀ ਸਹਿਕਾਰੀ ਸਭਾ ਲਿ
ਜਾਗਰੂਕਤਾ ਕੈਂਪ ਦਾ ਦ੍ਰਿਸ਼।


ਖੁੜੰਜ, 17 ਜੂਨ (ਹਿੰ.ਸ.)| ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ. ਡਾ. ਵਿਕਾਸ ਗਾਂਧੀ ਦੀ ਅਗਵਾਈ ਹੇਠ ਸਬ ਸੈਂਟਰ ਖੁੜੰਜ ਅਧੀਨ ਖੁੜੰਜ ਬਹੁਮੰਤਵੀ ਸਹਿਕਾਰੀ ਸਭਾ ਲਿਮਿਟਡ, ਖੁੜੰਜ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਜਸਪਾਲ ਸਿੰਘ ਸਿੱਧੂ ਐੱਮ.ਪੀ.ਐੱਚ.ਡਬਲਯੂ. ਵੱਲੋਂ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਲੇਰੀਆ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਬਿਮਾਰੀ ਹੈ, ਜਿਸ ਤੋਂ ਸਾਵਧਾਨੀਆਂ ਅਪਣਾ ਕੇ ਬਚਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਹੋਰ ਪਾਣੀ ਵਾਲੇ ਭਾਂਡਿਆਂ ਦੀ ਨਿਯਮਿਤ ਸਫ਼ਾਈ ਕਰਨ, ਮੱਛਰਦਾਨੀਆਂ ਦੀ ਵਰਤੋਂ ਕਰਨ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖ਼ਾਰ ਆਉਂਦਾ ਹੈ ਤਾਂ ਉਹ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਏ, ਤਾਂ ਜੋ ਮਲੇਰੀਆ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖਤਮ ਕਰਨ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ।ਇਸ ਮੌਕੇ ਰੇਸ਼ਮ ਸਿੰਘ ਗਿੱਲ ਸਕੱਤਰ, ਅਮਨਦੀਪ ਸਿੰਘ ਤਨੇਜਾ ਸੇਲਜ਼ਮੈਨ, ਹਰਵਿੰਦਰ ਪਾਲ ਸਿੰਘ ਬਰਾੜ, ਗੁਰਮੇਲ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ, ਪਤਵੰਤੇ ਸੱਜਣ, ਸਭਾ ਦੇ ਮੈਂਬਰ, ਸਮੂਹ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande