ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਕਿਸ਼ੋਰ ਰਹਾਟਕਰ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 17 ਜੂਨ (ਹਿੰ.ਸ.)| ਰਾਸ਼ਟਰੀ ਮਹਿਲਾ ਆਯੋਗ (ਐਨ.ਸੀ.ਡਬਲਯੂ) ਦੀ ਚੇਅਰਪਰਸਨ ਵਿਜਯਾ ਕਿਸ਼ੋਰ ਰਹਾਟਕਰ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮ
Vijaya Kishore Rahatkar, Chairperson Governer Gulab chand kataria.


ਚੰਡੀਗੜ੍ਹ, 17 ਜੂਨ (ਹਿੰ.ਸ.)| ਰਾਸ਼ਟਰੀ ਮਹਿਲਾ

ਆਯੋਗ (ਐਨ.ਸੀ.ਡਬਲਯੂ) ਦੀ ਚੇਅਰਪਰਸਨ ਵਿਜਯਾ

ਕਿਸ਼ੋਰ ਰਹਾਟਕਰ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ

ਨਾਲ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ

ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ

ਦੋਵਾਂ ਹਸਤੀਆਂ ਨੇ ਮਹਿਲਾਵਾਂ ਦੀ ਭਲਾਈ, ਸਸ਼ਕਤੀਕਰਨ ਅਤੇ

ਸੁਰੱਖਿਆ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ

ਕੀਤਾ। ਖਾਸ ਤੌਰ 'ਤੇ ਲੜਕੀਆਂ ਅਤੇ

ਮਹਿਲਾਵਾਂ ਵਿੱਚ ਵੱਧ ਰਹੀ ਨਸ਼ਾਖੋਰੀ ਦੀ ਸਮੱਸਿਆ ਅਤੇ ਇਸ ਉਭਰ ਰਹੀ ਸਮਾਜਿਕ ਚੁਣੌਤੀ ਨਾਲ ਨਜਿੱਠਣ

ਲਈ ਕੇਂਦਰਿਤ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ

ਗਿਆ।

ਉਨ੍ਹਾਂ ਨੇ ਨਸ਼ਿਆਂ

ਦੀ ਲਤ ਤੋਂ ਪ੍ਰਭਾਵਿਤ ਲੜਕੀਆਂ ਅਤੇ ਮਹਿਲਾਵਾਂ ਲਈ ਜਾਗਰੂਕਤਾ ਮੁਹਿੰਮਾਂ, ਰੋਕਥਾਮ ਉਪਾਵਾਂ, ਕਾਊਂਸਲੰਿਗ ਸੇਵਾਵਾਂ ਅਤੇ ਪੁਨਰਵਾਸ ਸਹੂਲਤਾਂ ਨੂੰ

ਮਜ਼ਬੂਤ ਕਰਨ ਦੀ ਮਹੱਤਤਾ 'ਤੇ ਚਰਚਾ ਕੀਤੀ। ਇਸ

ਦੇ ਨਾਲ ਹੀ, ਪੁਨਰਵਾਸ ਅਤੇ

ਸਮਾਜਿਕ ਪੁਨਰ-ਏਕੀਕਰਨ ਨੂੰ ਸਫਲ ਬਣਾਉਣ ਲਈ ਸਰਕਾਰੀ ਏਜੰਸੀਆਂ, ਸਿੱਖਿਆ ਸੰਸਥਾਵਾਂ, ਸਿਵਲ ਸੁਸਾਇਟੀ ਸੰਗਠਨਾਂ ਅਤੇ ਸਮੁਦਾਇਕ ਭਾਗੀਦਾਰਾਂ ਦੇ

ਸਾਂਝੇ ਅਤੇ ਤਾਲਮੇਲ ਵਾਲੇ ਯਤਨਾਂ ਦੀ ਲੋੜ ਨੂੰ ਵੀ ਰੇਖਾਂਕਿਤ ਕੀਤਾ ਗਿਆ।

ਪਰਿਵਾਰਾਂ ਵਿੱਚ

ਮਾਵਾਂ ਅਤੇ ਮਹਿਲਾਵਾਂ ਦੀ ਨਸ਼ਾ ਰੋਕਥਾਮ ਵਿੱਚ ਭੂਮਿਕਾ 'ਤੇ ਵੀ ਵਿਚਾਰ ਕੀਤਾ ਗਿਆ। ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਮਾਵਾਂ ਅਕਸਰ ਬੱਚਿਆਂ ਦੇ

ਵਿਵਹਾਰ ਵਿੱਚ ਆਉਣ ਵਾਲੇ ਬਦਲਾਵਾਂ ਨੂੰ ਸਭ ਤੋਂ ਪਹਿਲਾਂ ਨੋਟਿਸ ਕਰਦੀਆਂ ਹਨ ਅਤੇ ਉਹ ਸਮੇਂ ਸਿਰ

ਦਖਲਅੰਦਾਜ਼ੀ, ਮਾਰਗਦਰਸ਼ਨ ਅਤੇ

ਅਜਿਹਾ ਸਹਿਯੋਗੀ ਪਰਿਵਾਰਕ ਮਾਹੌਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਜੋ ਨਸ਼ਿਆਂ ਤੋਂ

ਦੂਰ ਰਹਿਣ ਲਈ ਪ੍ਰੇਰਿਤ ਕਰੇ। ਮਾਵਾਂ ਨੂੰ ਜਾਗਰੂਕਤਾ ਅਤੇ ਸਮੁਦਾਇਕ ਭਾਗੀਦਾਰੀ ਮੁਹਿੰਮਾਂ ਰਾਹੀਂ

ਸਸ਼ਕਤ ਬਣਾਉਣ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਪ੍ਰਭਾਵਸ਼ਾਲੀ ਰਣਨੀਤੀ ਵਜੋਂ ਉਜਾਗਰ ਕੀਤਾ

ਗਿਆ।

ਕਟਾਰੀਆ ਨੇ

ਮਹਿਲਾਵਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਦੇਸ਼ ਭਰ ਵਿੱਚ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ

ਰਾਸ਼ਟਰੀ ਮਹਿਲਾ ਆਯੋਗ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ

ਕਿ ਨੌਜਵਾਨ ਲੜਕੀਆਂ ਅਤੇ ਮਹਿਲਾਵਾਂ ਨੂੰ ਨਸ਼ਿਆਂ ਦੇ ਕਹਿਰ ਤੋਂ ਬਚਾਉਣਾ ਅਤੇ ਉਨ੍ਹਾਂ ਲਈ

ਪ੍ਰਭਾਵਸ਼ਾਲੀ ਪੁਨਰਵਾਸ ਸਹਾਇਤਾ ਯਕੀਨੀ ਬਣਾਉਣਾ ਸਾਡੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।

ਉਨ੍ਹਾਂ ਨੇ ਇਹ ਵੀ ਮੰਨਿਆ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਮਾਵਾਂ ਸਮਾਜਿਕ ਬਦਲਾਅ ਦੀਆਂ

ਮਹੱਤਵਪੂਰਨ ਪ੍ਰੇਰਕ ਸ਼ਕਤੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande