ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੋਗਰਾਮਾਂ ਦੀ ਸ਼ੁਰੂਆਤ ਸ਼ਲਾਘਾਯੋਗ : ਵਿਜਯਾ ਰਹਾਟਕਰ
ਪਟਿਆਲਾ, 17 ਜੂਨ (ਹਿੰ.ਸ.)। ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਭਾਰਤ ਦੇ 372 ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਦਸ ਦਿਨਾਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਵਿਜਯਾ. ਕੇ. ਰਹਾਟਕਰ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਟਿਵਾਣਾ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ ਅਤੇ ਹੋਰ।


ਪਟਿਆਲਾ, 17 ਜੂਨ (ਹਿੰ.ਸ.)। ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਭਾਰਤ ਦੇ 372 ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਵਿਜਯਾ ਰਹਾਟਕਰ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵਰਿੰਦਰ ਸਿੰਘ ਟਿਵਾਣਾ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਤੇ ਏ.ਡੀ.ਸੀ. ਸ਼ਹਿਰੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਪ੍ਰਦੀਪ ਸਿੰਘ ਗਿੱਲ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ।

ਇਸ ਮੌਕੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਪ੍ਰਧਾਨ ਵਿਜਯਾ. ਕੇ. ਰਹਾਟਕਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਹੋਏ ਗਤੀਵਿਧੀਆਂ ਦੇ ਕਲੰਡਰ ਅਨੁਸਾਰ ਮਿਤੀ 17 ਜੂਨ ਤੋਂ ਲੈ ਕੇ 26 ਜੂਨ ਤੱਕ ਅੰਤਰਰਾਸ਼ਟਰੀ ਨਸ਼ਿਆਂ ਵਿਰੋਧੀ ਦਿਵਸ ਮਨਾਉਣ ਤੱਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਵੱਖ ਵੱਖ ਪ੍ਰੋਗਰਾਮਾ ਦਾ ਆਯੋਜਨ ਕੀਤਾ ਜਾਣਾ ਹੈ। ਜਿਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਿਦਇਤਾ ਜਾਰੀ ਕਰ ਦਿੱਤੀਆਂ ਹਨ। ਇਸ ਲਈ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਵੱਖ ਵੱਖ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ ਵੱਖ ਪਿੰਡਾਂ ਕਸਬਿਆਂ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੀ ਸ਼ੁਰੂਆਤ ਕਰਨੀ ਸ਼ਲਾਘਾਯੋਗ ਹੈ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਦਸ ਦਿਨਾਂ ਦੇ ਪ੍ਰੋਗਰਾਮ ਦੋਰਾਨ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਨੌਜਵਾਨਾਂ ਨੂੰ ਡਰੱਗ ਫਰੀ ਵਲੱਡ ਕੈਲੋਫੋਰਨੀਆ ਅਮਰੀਕਾ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਿਤਾਬਾਂ ਵੀ ਵੰਡੀਆਂ ਜਾਣਗੀਆਂ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande