ਲੁਧਿਆਣਾ ਵਿੱਚ ਡੀਸੀ ਦਫ਼ਤਰ, ਨਗਰ ਨਿਗਮ ਅਤੇ ਰੇਲਵੇ ਲਾਈਨਾਂ ਨੂੰ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ
ਲੁਧਿਆਣਾ, 17 ਜੂਨ (ਹਿੰ.ਸ.)| ਲੁਧਿਆਣਾ ਵਿੱਚ ਡੀਸੀ ਦਫ਼ਤਰ, ਨਗਰ ਨਿਗਮ ਦਫ਼ਤਰ ਅਤੇ ਰੇਲਵੇ ਲਾਈਨਾਂ ਨੂੰ ਮਨੁੱਖੀ ਬੰਬ ਰਾਹੀਂ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਨਾਲ ਪ੍ਰਸ਼ਾਸਨ ਅਤੇ ਪੁਲਿਸ ਵਿੱਚ ਹੜਕੰਪ ਮਚ ਗਿਆ ਹੈ। ਇਹ ਈ-ਮੇਲ ਕਥਿਤ ਤੌਰ ''ਤੇ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ਤੋਂ ਸਿੱਧੀ ਪੁਲਿਸ ਕਮ
ਲੁਧਿਆਣਾ ਵਿੱਚ ਡੀਸੀ ਦਫ਼ਤਰ, ਨਗਰ ਨਿਗਮ ਅਤੇ ਰੇਲਵੇ ਲਾਈਨਾਂ ਨੂੰ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ


ਲੁਧਿਆਣਾ, 17 ਜੂਨ (ਹਿੰ.ਸ.)| ਲੁਧਿਆਣਾ ਵਿੱਚ ਡੀਸੀ ਦਫ਼ਤਰ, ਨਗਰ ਨਿਗਮ ਦਫ਼ਤਰ ਅਤੇ ਰੇਲਵੇ ਲਾਈਨਾਂ ਨੂੰ ਮਨੁੱਖੀ ਬੰਬ ਰਾਹੀਂ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਨਾਲ ਪ੍ਰਸ਼ਾਸਨ ਅਤੇ ਪੁਲਿਸ ਵਿੱਚ ਹੜਕੰਪ ਮਚ ਗਿਆ ਹੈ। ਇਹ ਈ-ਮੇਲ ਕਥਿਤ ਤੌਰ 'ਤੇ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ਤੋਂ ਸਿੱਧੀ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭੇਜੀ ਗਈ ਹੈ। ਜਾਣਕਾਰੀ ਮੁਤਾਬਕ ਇਹ ਈ-ਮੇਲ 17 ਜੂਨ 2026 ਨੂੰ ਸਵੇਰੇ ਕਰੀਬ 9:34 ਵਜੇ ਪ੍ਰਾਪਤ ਹੋਈ। ਈ-ਮੇਲ ਭੇਜਣ ਵਾਲੇ ਨੇ ਆਪਣੇ ਆਪ ਨੂੰ ਖਾਲਿਸਤਾਨ ਨੈਸ਼ਨਲ ਆਰਮੀ ਦਾ ਮੈਂਬਰ ਦੱਸਦਿਆਂ ਕਈ ਧਮਕੀ ਭਰੀਆਂ ਅਤੇ ਭੜਕਾਊ ਗੱਲਾਂ ਲਿਖੀਆਂ ਹਨ।ਧਮਕੀ ਮਿਲਣ ਤੋਂ ਬਾਅਦ ਡੀਸੀ ਕੰਪਲੈਕਸ, ਨਗਰ ਨਿਗਮ ਮੁੱਖ ਦਫ਼ਤਰ, ਮੇਅਰ ਦਫ਼ਤਰ ਅਤੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਨੇ ਹਰ ਆਉਣ-ਜਾਣ ਵਾਲੇ ਵਿਅਕਤੀ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਦੀਆਂ ਟੀਮਾਂ ਨੂੰ ਮੌਕੇ 'ਤੇ ਤਾਇਨਾਤ ਕਰ ਦਿੱਤਾ। ਟੀਮਾਂ ਵੱਲੋਂ ਡੀਸੀ ਦਫ਼ਤਰ ਅਤੇ ਨਗਰ ਨਿਗਮ ਮੁੱਖ ਦਫ਼ਤਰ ਦੀ ਗਹਿਰਾਈ ਨਾਲ ਤਲਾਸ਼ੀ ਲਈ ਗਈ, ਪਰ ਸ਼ੁਰੂਆਤੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।ਲੁਧਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਸਾਈਬਰ ਸੈੱਲ ਦੀ ਟੀਮ ਈ-ਮੇਲ ਭੇਜਣ ਲਈ ਵਰਤੇ ਗਏ ਆਈਪੀ ਐਡਰੈੱਸ ਅਤੇ ਈ-ਮੇਲ ਡੋਮੇਨ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਸ਼ਹਿਰ ਵਿੱਚ ਡਰ ਅਤੇ ਅਫ਼ਵਾਹਾਂ ਫੈਲਾਉਣ ਦੇ ਇਰਾਦੇ ਨਾਲ ਇਹ ਹਰਕਤ ਕੀਤੀ ਗਈ ਹੋ ਸਕਦੀ ਹੈ।ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈ-ਮੇਲਾਂ ਪਹਿਲਾਂ ਵੀ ਮਿਲ ਚੁੱਕੀਆਂ ਹਨ, ਪਰ ਜਾਂਚ ਦੌਰਾਨ ਕੋਈ ਖ਼ਤਰਾ ਸਾਹਮਣੇ ਨਹੀਂ ਆਇਆ ਸੀ। ਫਿਰ ਵੀ ਪ੍ਰਸ਼ਾਸਨ ਇਸ ਵਾਰ ਕੋਈ ਜੋਖ਼ਮ ਨਹੀਂ ਲੈ ਰਿਹਾ ਅਤੇ ਪੂਰੀ ਤਰ੍ਹਾਂ ਚੌਕਸ ਹੈ।ਈ-ਮੇਲ ਵਿੱਚ ਲੁਧਿਆਣਾ ਦੇ ਮੇਅਰ ਦਫ਼ਤਰ ਅਤੇ ਡੀਸੀ ਦਫ਼ਤਰ 'ਤੇ ਦੁਪਹਿਰ 1:11 ਵਜੇ ਮਨੁੱਖੀ ਬੰਬ ਰਾਹੀਂ ਹਮਲਾ ਕਰਨ ਦੀ ਧਮਕੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਾਲ 2027 ਤੱਕ ਆਤਮਘਾਤੀ ਹਮਲਾ ਕਰਨ ਦਾ ਦਾਅਵਾ, 18 ਜੂਨ ਤੋਂ 30 ਸਤੰਬਰ ਦਰਮਿਆਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਰੇਲਵੇ ਟਰੈਕਾਂ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ, ਲੋਕਾਂ ਨੂੰ ਦਿੱਲੀ ਜਾਣ ਵਾਲੀਆਂ ਰੇਲਗੱਡੀਆਂ ਵਿੱਚ ਯਾਤਰਾ ਨਾ ਕਰਨ ਦੀ ਧਮਕੀ ਭਰੀ ਸਲਾਹ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਣ ਅਤੇ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦਾ ਦਾਅਵਾ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਘਬਰਾਉਣ। ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande