
ਬਟਾਲਾ, 17 ਜੂਨ (ਹਿੰ.ਸ.)। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਸਪੈਸ਼ਲ ਇੰਟੈਂਸਿਵ ਰਵੀਜਨ ਦੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐੱਸ.ਆਈ.ਆਰ) ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਤਹਿਸੀਲਦਾਰ ਬਟਾਲਾ ਅਰਜਨ ਸਿੰਘ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਸ਼ਰਮਾ, ਗੁਰਮੀਤ ਸਿੰਘ ਭੋਮਾ, ਜਸਬੀਰ ਸਿੰਘ ਅਤੇ ਜਗਦੀਪ ਸਿੰਘ ਅਸੈਬਲੀ ਲੈਵਲ ਮਾਸਟਰ ਟ੍ਰੇਨਰ, ਪ੍ਰਭਨੂਰ ਸਿੰਘ ਐਸਡੀਓ, ਗਗਨਜੀਤ ਸਿੰਘ ,ਬੀ.ਐੱਲ.ਓਜ. ਅਤੇ ਬਲਾਕ ਲੈਵਲ ਏਜੰਟ ਹਾਜ਼ਰ ਸਨ।
ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਦੱਸਿਆ ਕਿ ਐੱਸ.ਆਈ.ਆਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾ ਤਿਆਰ ਹੈ ਅਤੇ ਇਸ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਐਸ.ਆਈ.ਆਰ. ਦੇ ਵੱਖ-ਵੱਖ ਪਹਿਲੂਆ ਬਾਰੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਹੈ।
ਇਸ ਮੌਕੇ ਜਸਬੀਰ ਸਿੰਘ ਅਤੇ ਜਗਦੀਪ ਸਿੰਘ ਅਸੈਬਲੀ ਲੈਵਲ ਮਾਸਟਰ ਟ੍ਰੇਨਰ ਵੱਲੋਂ ਬੂਥ ਲੈਵਲ ਅਫਸਰ ਅਤੇ ਬਲਾਕ ਲੈਵਲ ਏਜੰਟਾਂ ਨੂੰ ਐਸ.ਆਈ.ਆਰ. ਸਬੰਧੀ ਬਾਰੀਕੀ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਗਿਣਤੀ ਅਤੇ ਗਣਨਾ ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ ਕੀਤਾ ਜਾਵੇਗਾ। 3 ਅਗਸਤ 2026 ਨੂੰ ਡ੍ਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ ਦੌਰਾਨ ਬੀ.ਐਲ.ਓ. ਹਰ ਘਰ ਤੱਕ ਪਹੁੰਚ ਕਰਨਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ