ਮਾਫੀਆ ਰਾਜ ਦਾ ਖਾਤਮਾ ਅਤੇ ਮੁਫ਼ਤ ਸਿੱਖਿਆ-ਸਿਹਤ ਸੇਵਾਵਾਂ ਲਾਗੂ ਕਰਨਾ ਬਸਪਾ ਦਾ ਮੁੱਖ ਮਨੋਰਥ : ਡਾ. ਕਰੀਮਪੁਰੀ
ਮੋਹਾਲੀ, 18 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਰਕਰਾਂ ਦੇ ਸਹਿਯੋਗ ਨਾਲ ''ਪੰਜਾਬ ਸੰਭਾਲੋ ਮੁਹਿੰਮ'' ਤਹਿਤਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹਲਕੇ ਦੇ ਸੈਂਕੜੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੀ
ਮੀਟਿੰਗ ਨੂੰ ਸੰਬੋਧਨ ਕਰਦੇ ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ


ਮੋਹਾਲੀ, 18 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਰਕਰਾਂ ਦੇ ਸਹਿਯੋਗ ਨਾਲ 'ਪੰਜਾਬ ਸੰਭਾਲੋ ਮੁਹਿੰਮ' ਤਹਿਤਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹਲਕੇ ਦੇ ਸੈਂਕੜੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਦਲਾਂ ਨੂੰ ਅਲਵਿਦਾ ਕਹਿ ਕੇ ਸੈਂਕੜੇ ਪਤਵੰਤੇ ਸੱਜਣਾਂ ਨੇ ਬਸਪਾ ਦਾ ਪੱਲਾ ਫੜਿਆ, ਜਿਨ੍ਹਾਂ ਦਾ ਪਾਰਟੀ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਮੀਟਿੰਗ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਦਿਆਂਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀਨੇ ਕਿਹਾ ਕਿ ਅੱਜ ਪੰਜਾਬ ਗੰਭੀਰ ਸੰਕਟਾਂ ਵਿੱਚੋਂ ਗੁਜ਼ਰ ਰਿਹਾ ਹੈ ਅਤੇ 'ਪੰਜਾਬ ਸੰਭਾਲੋ ਮੁਹਿੰਮ' ਦਾ ਮਕਸਦ ਸੂਬੇ ਨੂੰ ਮੁੜ ਲੀਹ 'ਤੇ ਲਿਆਉਣਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਬਸਪਾ ਦੀ ਸੱਤਾ ਆਉਣ 'ਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਇਨਕਲਾਬੀ ਕਦਮ ਚੁੱਕੇ ਜਾਣਗੇ। ਸੂਬੇ ਵਿੱਚੋਂ ਡਰੱਗ ਮਾਫੀਆ, ਲੈਂਡ ਮਾਫੀਆ ਅਤੇ ਸੈਂਡ (ਰੇਤ) ਮਾਫੀਆ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਕਾਨੂੰਨ ਦਾ ਰਾਜ ਸਥਾਪਿਤ ਕਰਕੇ ਅਨਿਆਂ ਤੇ ਅੱਤਿਆਚਾਰ ਨੂੰ ਨੱਥ ਪਾਈ ਜਾਵੇਗੀ।

ਐਜੂਕੇਸ਼ਨ ਕ੍ਰਾਂਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਸੂਬੇ ਦੇ ਹਰ ਬੱਚੇ ਲਈ 'ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਕਾਨੂੰਨ' ਹਕੀਕਤ ਵਿੱਚ ਲਾਗੂ ਹੋਵੇਗਾ। ਸਿਹਤ ਸੇਵਾਵਾਂ ਦਾ ਪੱਧਰ ਉੱਚਾ ਚੁੱਕ ਕੇ ਹਰ ਨਾਗਰਿਕ ਨੂੰ ਮੁਫ਼ਤ ਤੇ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਗਲਤ ਨੀਤੀਆਂ ਕਾਰਨ ਕਰਜ਼ੇ ਦੀ ਦਲਦਲ ਵਿੱਚ ਫਸੇ ਪੰਜਾਬ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਅਤੇ ਕਰਜ਼ਾ ਮੁਕਤ ਬਣਾਇਆ ਜਾਵੇਗਾ। ਅੰਨਦਾਤਾ ਕਿਸਾਨ, ਮਿਹਨਤਕਸ਼ ਕਿਰਤੀ ਅਤੇ ਦਿਨ-ਰਾਤ ਸੇਵਾ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande