
ਫਤਿਹਗੜ੍ਹ ਚੂੜੀਆਂ/ਬਟਾਲਾ, 18 ਜੂਨ (ਹਿੰ.ਸ.)। ਫਤਿਹਗੜ੍ਹ ਚੂੜੀਆਂ ਦੇ ਮੇਨ ਬਾਜ਼ਾਰ ਵਿਖੇ ਵਪਾਰ ਕਮਿਸ਼ਨ ਦੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ, ਕਾਰੋਬਾਰ ਨਾਲ ਜੁੜੇ ਅਹਿਮ ਮਸਲਿਆਂ ਅਤੇ ਉਨ੍ਹਾਂ ਦੇ ਸਥਾਈ ਹੱਲਾਂ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸੁਖਵਿੰਦਰ ਸਿੰਘ ਟਿਵਾਣਾ, ਡੀ.ਐੱਸ.ਪੀ. ਲਲਿਤ ਕੁਮਾਰ, ਗੁਰਪ੍ਰੀਤ ਸਿੰਘ ਗਿੱਲ ਚੇਅਰਮੈਨ, ਮਾਧਵ ਬੇਦੀ ਕਮਿਸ਼ਨ ਮੈਂਬਰ, ਲਖਵਿੰਦਰ ਸਿੰਘ ਜ਼ਿਲ੍ਹਾ ਪਰਿਸ਼ਦ ਮੈਂਬਰ, ਡਾ. ਬਲਵਿੰਦਰ ਸਿੰਘ ਐਮ.ਡੀ. ਸਮੇਤ ਵਪਾਰ ਕਮਿਸ਼ਨ ਦੇ ਅਹੁਦੇਦਾਰ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਪੰਜਾਬ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਕਮਿਸ਼ਨ ਵਲੋਂ ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪੂਰੀ ਗੰਭੀਰਤਾ, ਸਿਆਣਪ ਅਤੇ ਸੁਹਿਰਦਤਾ ਨਾਲ ਸੁਣਦਿਆਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਨ੍ਹਾਂ ਦੇ ਤੁਰੰਤ ਅਤੇ ਸਾਰਥਕ ਨਿਪਟਾਰੇ ਲਈ ਉਪਰਾਲੇ ਕੀਤੇ ਗਏ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਉਠਾਏ ਗਏ ਮਸਲਿਆਂ ਦਾ ਪ੍ਰਸ਼ਾਸਨ ਵੱਲੋਂ ਸਕਾਰਾਤਮਕ ਅਤੇ ਸਾਰਥਕ ਢੰਗ ਨਾਲ ਹੱਲ ਕੱਢਿਆ ਗਿਆ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਅਤੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤੀ ਪ੍ਰਾਪਤ ਹੋਈ। ਇਸ ਮੌਕੇ ਦੁਕਾਨਦਾਰਾਂ ਵਲੋਂ ਚੋਰੀਆਂ ਦੀਆ ਵੱਧ ਰਹੀਆ ਵਾਰਦਾਤਾਂ, ਬਾਜ਼ਾਰ ਵਿੱਚ ਬਾਥਰੂਮਾਂ ਤੇ ਕਾਰ ਪਰਕਿੰਗ ਦੀ ਸਮੱਸਿਆ ਆਦਿ ਤੋਂ ਜਾਣੂ ਕਰਵਾਇਆ ਗਿਆ। ਜਿਸ ਨੂੰ ਸਬੰਧਤ ਵਿਭਾਗਾਂ ਵਲੋਂ ਜਲਦ ਹੱਲ ਕਰਨ ਦਾ ਵਿਸ਼ਵਾਸ ਦਿੱਤਾ ਗਿਆ।
ਇਸ ਮੌਕੇ ਪ੍ਰਿਤਪਾਲ ਸਿੰਘ ਰੇਂਜ ਅਫ਼ਸਰ, ਪ੍ਰਦੀਪ ਸਿੰਘ ਪੰਚਾਇਤ ਅਫ਼ਸਰ, ਕਰਨਬੀਰ ਸਿੰਘ ਫੰਕਸ਼ਨਲ ਮੈਨੇਜਰ, ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਜੀ.ਐਸ.ਟੀ. ਇੰਸਪੈਕਟਰ ਸੌਰਵ ਕੁਮਾਰ, ਪੰਜਾਬ ਰੋਡਵੇਜ਼ ਆਡਿਟ ਅਫ਼ਸਰ ਰਾਜਕੁਮਾਰ, ਤਲਵਿੰਦਰ ਸਿੰਘ ਜੂਨੀਅਰ ਸਹਾਇਕ, ਹਰਜਿੰਦਰ ਸਿੰਘ ਕਲਰਕ, ਮੁਖਤਿਆਰ ਸਿੰਘ ਕਲਰਕ ਆਦਿ ਮੌਜੂਦ ਸਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ