ਧੂਰੀ ਰੋਡ ਪੁਲ ਹੇਠਾਂ ਨੌਜਵਾਨ ਲੜਕੀ ਦੀ ਲਾਸ਼ ਮਿਲੀ
ਸੰਗਰੂਰ , 18 ਜੂਨ (ਹਿੰ.ਸ.)| ਸੰਗਰੂਰ ਦੇ ਧੂਰੀ ਰੋਡ ਪੁਲ ਹੇਠਾਂ ਵੀਰਵਾਰ ਸਵੇਰੇ ਇੱਕ 24 ਸਾਲਾ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਲੜਕੀ ਦਾ ਸਿਰ ਬੁਰੀ ਤਰ੍ਹਾਂ ਜ਼ਖ਼ਮੀ ਸੀ ਅਤੇ ਮੌਕੇ ''ਤੇ ਖੂਨ ਵਿਖਰਿਆ ਹੋਇਆ ਸੀ। ਰਾਹਗੀਰਾਂ ਵੱਲੋਂ ਲਾਸ਼ ਦੇਖੇ ਜਾਣ ਮਗਰੋਂ ਪੁਲਿਸ ਨੂੰ ਸੂਚ
ਮ੍ਰਿਤਕਾ ਦੀ ਲਾਸ਼ ਲੈ ਕੇ ਜਾਂਦੇ ਪੁਲਿਸ ਮੁਲਾਜ਼ਮ।


ਸੰਗਰੂਰ , 18 ਜੂਨ (ਹਿੰ.ਸ.)| ਸੰਗਰੂਰ ਦੇ ਧੂਰੀ ਰੋਡ ਪੁਲ ਹੇਠਾਂ ਵੀਰਵਾਰ ਸਵੇਰੇ ਇੱਕ 24 ਸਾਲਾ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਲੜਕੀ ਦਾ ਸਿਰ ਬੁਰੀ ਤਰ੍ਹਾਂ ਜ਼ਖ਼ਮੀ ਸੀ ਅਤੇ ਮੌਕੇ 'ਤੇ ਖੂਨ ਵਿਖਰਿਆ ਹੋਇਆ ਸੀ। ਰਾਹਗੀਰਾਂ ਵੱਲੋਂ ਲਾਸ਼ ਦੇਖੇ ਜਾਣ ਮਗਰੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਦੇ ਹੀ ਸੰਗਰੂਰ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ 24 ਸਾਲਾ ਰਜਨੀ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਉਸ ਦੇ ਪਰਿਵਾਰਕ ਮੈਂਬਰ, ਭੈਣ ਦੀਪਿਕਾ ਅਤੇ ਜੀਜਾ ਉਮਾਸ਼ੰਕਰ ਵੀ ਮੌਕੇ 'ਤੇ ਪਹੁੰਚ ਗਏ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਨੀ ਬੁੱਧਵਾਰ ਨੂੰ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਲਈ ਇੰਟਰਵਿਊ ਦੇਣ ਗਈ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਈ। ਵੀਰਵਾਰ ਸਵੇਰੇ ਉਨ੍ਹਾਂ ਨੂੰ ਫ਼ੋਨ ਰਾਹੀਂ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਪਰਿਵਾਰ ਅਨੁਸਾਰ ਰਜਨੀ ਬੇਰੁਜ਼ਗਾਰ ਸੀ ਅਤੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਭਾਲ ਕਰ ਰਹੀ ਸੀ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਂਚ ਦੌਰਾਨ ਪੁਲਿਸ ਨੇ ਆਸ-ਪਾਸ ਦੇ ਹਾਲਾਤਾਂ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਹਨ।

ਡੀਐੱਸਪੀ ਦਲਬੀਰ ਸਿੰਘ ਨੇ ਦੱਸਿਆ ਕਿ ਕੁਝ ਲੋਕਾਂ ਵੱਲੋਂ ਇਸ ਨੂੰ ਕਤਲ ਦਾ ਮਾਮਲਾ ਦੱਸਿਆ ਜਾ ਰਿਹਾ ਹੈ, ਪਰ ਹੁਣ ਤੱਕ ਦੀ ਜਾਂਚ ਦੇ ਆਧਾਰ 'ਤੇ ਇਹ ਮਾਮਲਾ ਖੁਦਕੁਸ਼ੀ ਦਾ ਪ੍ਰਤੀਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਸਰੀਰ 'ਤੇ ਕਿਸੇ ਤਰ੍ਹਾਂ ਦੇ ਸੰਘਰਸ਼ ਜਾਂ ਬਾਹਰੀ ਹਮਲੇ ਦੇ ਨਿਸ਼ਾਨ ਨਹੀਂ ਮਿਲੇ ਹਨ।

ਪੁਲਿਸ ਅਨੁਸਾਰ ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਲੜਕੀ ਨੇ ਪੁਲ ਤੋਂ ਛਾਲ ਮਾਰੀ ਹੋ ਸਕਦੀ ਹੈ, ਜਿਸ ਕਾਰਨ ਉਸ ਦਾ ਸਿਰ ਸੜਕ ਨਾਲ ਟਕਰਾਇਆ ਅਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਡੀਐੱਸਪੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦਾ ਨਾਮ ਰਾਮੂ ਹੈ। ਪਰਿਵਾਰਕ ਮੈਂਬਰਾਂ ਨਾਲ ਪੁੱਛਗਿੱਛ ਦੌਰਾਨ ਉਨ੍ਹਾਂ ਕਿਸੇ ਵੀ ਵਿਅਕਤੀ 'ਤੇ ਸ਼ੱਕ ਨਾ ਹੋਣ ਦੀ ਗੱਲ ਕਹੀ ਹੈ। ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande