ਚੰਡੀਗੜ੍ਹ ਬਸਪਾ ਦੀ ਹੋਈ ਅਹਿਮ ਮੀਟਿੰਗ, ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦਾ ਫੈਸਲਾ
ਚੰਡੀਗੜ੍ਹ, 18 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਚੰਡੀਗੜ੍ਹ ਲੋਕ ਸਭਾ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਸੈਣੀ ਭਵਨ, ਚੰਡੀਗੜ੍ਹ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ''ਤੇ ਪਹੁੰਚੇ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨ
ਬਸਪਾ ਆਗੂਆਂ ਤੇ ਵਰਕਰਾਂ ਨੂੰ ਸੰਬੋੁਧਨ ਕਰਦੇ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ


ਚੰਡੀਗੜ੍ਹ, 18 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਚੰਡੀਗੜ੍ਹ ਲੋਕ ਸਭਾ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਸੈਣੀ ਭਵਨ, ਚੰਡੀਗੜ੍ਹ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕੀਤਾ।

ਮੀਟਿੰਗ ਦੌਰਾਨ ਇੱਕ ਵੱਡਾ ਜਥੇਬੰਦਕ ਫੈਸਲਾ ਸਾਂਝਾ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰ ਤਾਲਮੇਲ ਲਈ ਚੰਡੀਗੜ੍ਹ ਨੂੰ ਜਥੇਬੰਦਕ ਤੌਰ 'ਤੇ ਪੰਜਾਬ ਦੇ ਨਾਲ ਜੋੜਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਮਿਹਨਤੀ ਆਗੂ ਸਰਿੰਦਰ ਸਿੰਘ ਖੁੱਡਾ ਅਲੀ ਸ਼ੇਰ ਨੂੰ ਚੰਡੀਗੜ੍ਹ ਲੋਕ ਸਭਾ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਜਾ ਚੁੱਕਾ ਹੈ।

ਡਾ. ਕਰੀਮਪੁਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਉਣ ਵਾਲੇ ਸਮੇਂ ਵਿੱਚ ਚੰਡੀਗੜ੍ਹ ਅੰਦਰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਚੰਡੀਗੜ੍ਹ ਵਿੱਚ ਬਸਪਾ ਨੂੰ ਬੂਥ ਪੱਧਰ ਤੱਕ ਮਜ਼ਬੂਤ ਅਤੇ ਚਟਾਨ ਵਾਂਗ ਖੜ੍ਹੀ ਕਰਨ ਲਈ ਦਿਨ-ਰਾਤ ਇੱਕ ਕਰ ਦੇਣ।

ਇਸ ਵਰਕਰ ਮੀਟਿੰਗ ਵਿੱਚ ਚੰਡੀਗੜ੍ਹ ਬਸਪਾ ਦੇ ਜ਼ਿੰਮੇਵਾਰ ਆਗੂਆਂ ਅਤੇ ਵਰਕਰਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਨਵਾਂ ਸੰਕਲਪ ਲਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਇੱਕ ਬੂਥ ਉੱਤੇ ਕਮੇਟੀਆਂ ਦਾ ਗਠਨ ਕਰਕੇ ਸੰਗਠਨ ਦਾ ਵਿਸਥਾਰ ਕੀਤਾ ਜਾਵੇਗਾ।

ਮੀਟਿੰਗ ਵਿੱਚ ਬਸਪਾ ਦੇ ਸਾਬਕਾ ਪ੍ਰਧਾਨ ਬ੍ਰਿਜਪਾਲ, ਸਾਬਕਾ ਪ੍ਰਧਾਨ (ਐੱਮ.ਸੀ.) ਸੰਮਨ, ਡਾ. ਬੀਕਾ, ਲੋਕ ਚੰਦ, ਗਿਰਵਰ, ਐਡਵੋਕੇਟ ਵਿਕਰਾਂਤ, ਦਿਨੇਸ਼ ਦਈਆ, ਬਲਜੀਤ ਸਲਾਣਾ, ਠੇਕੇਦਾਰ ਹਰਭਜਨ ਸਿੰਘ (ਬਜਹੇੜੀ) ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਸੈਂਕੜੇ ਸਰਗਰਮ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande