ਬਾਘਾਪੁਰਾਣਾ ਦੇ ਪਿੰਡ ਸੁਖਾਨੰਦ ਵਿੱਚ ਗੋਲੀਬਾਰੀ, ਨੌਜਵਾਨ ਦੀ ਮੌਤ
ਮੋਗਾ, 18 ਜੂਨ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਸੁਖਾਨੰਦ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਬਾਘਾਪੁਰਾਣਾ ਪੁਲਿਸ ਮੌਕੇ ''ਤੇ ਪਹੁੰਚ ਗਈ ਅਤੇ ਮਾਮਲ
ਬਾਘਾਪੁਰਾਣਾ ਦੇ ਪਿੰਡ ਸੁਖਾਨੰਦ ਵਿੱਚ ਗੋਲੀਬਾਰੀ, ਨੌਜਵਾਨ ਦੀ ਮੌਤ


ਮੋਗਾ, 18 ਜੂਨ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਸੁਖਾਨੰਦ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਬਾਘਾਪੁਰਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪਿੰਡ ਚੀਦਾ ਨਿਵਾਸੀ ਜਸਕਰਨ ਸਿੰਘ ਉਰਫ਼ ਗੱਗੂ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਅਮਨਦੀਪ ਸਿੰਘ ਹੈ, ਜਿਸ ਦੀ ਮ੍ਰਿਤਕ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ।

ਡੀਐੱਸਪੀ ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਸਕਰਨ ਸਿੰਘ ਉਰਫ਼ ਗੱਗੂ ਅਤੇ ਉਸ ਦਾ ਭਰਾ ਤਜਿੰਦਰ ਸਿੰਘ ਬੁੱਧਵਾਰ ਨੂੰ ਪਿੰਡ ਸੁਖਾਨੰਦ ਵਿੱਚ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਦੀ ਅਮਨਦੀਪ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਤਕਰਾਰ ਦੌਰਾਨ ਅਮਨਦੀਪ ਨੇ ਗੋਲੀ ਚਲਾ ਦਿੱਤੀ, ਜੋ ਜਸਕਰਨ ਸਿੰਘ ਦੇ ਮੋਢੇ 'ਤੇ ਲੱਗੀ।

ਗੋਲੀ ਲੱਗਣ ਕਾਰਨ ਜਸਕਰਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਨੁਸਾਰ ਹੁਣ ਤੱਕ ਦੀ ਜਾਂਚ ਵਿੱਚ ਇੱਕ ਗੋਲੀ ਚੱਲਣ ਦੀ ਪੁਸ਼ਟੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀਐੱਸਪੀ ਜਸਬਿੰਦਰ ਸਿੰਘ ਖਹਿਰਾ, ਐੱਸਆਈ ਮੰਗਲ ਸਿੰਘ ਅਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਅਮਨਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐੱਸ ਐਕਟ ਤਹਿਤ ਚਾਰ ਮਾਮਲੇ ਦਰਜ ਹਨ। ਘਟਨਾ ਤੋਂ ਬਾਅਦ ਉਹ ਫ਼ਰਾਰ ਹੋ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande