ਪਾਕਿਸਤਾਨ ਵਿੱਚ ਸਿੱਖ ਜੋੜੇ ਦੀ ਹੱਤਿਆ ’ਤੇ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਰੋਸ
ਅੰਮ੍ਰਿਤਸਰ, 18 ਜੂਨ (ਹਿੰ.ਸ.)| ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਸੇਵਾ ਕਰ ਰਹੇ ਸਿੱਖ ਜੋੜੇ ਦੀ ਹੱਤਿਆ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਹਿਰਾ ਦੁੱਖ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਘਟ
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ


ਅੰਮ੍ਰਿਤਸਰ, 18 ਜੂਨ (ਹਿੰ.ਸ.)| ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਸੇਵਾ ਕਰ ਰਹੇ ਸਿੱਖ ਜੋੜੇ ਦੀ ਹੱਤਿਆ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਹਿਰਾ ਦੁੱਖ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰ ਰਹੇ ਜਗਨ ਨਾਥ ਅਤੇ ਉਨ੍ਹਾਂ ਦੀ ਪਤਨੀ ਅਸਮਾ ਵੰਤੀ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਨੇ ਪੂਰੀ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਅੰਦਰ ਸੇਵਾ ਕਰ ਰਹੇ ਵਿਅਕਤੀਆਂ ਦੀ ਹੱਤਿਆ ਬਹੁਤ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰਾ ਪਹਿਲਾਂ ਹੀ ਘੱਟ ਗਿਣਤੀ ਵਜੋਂ ਰਹਿ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਸੇਵਾ ਕਰ ਰਹੇ ਸਿੱਖ ਜੋੜੇ ਦੀ ਹੱਤਿਆ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਚਿੰਤਾ ਪੈਦਾ ਕਰਦੀ ਹੈ। ਉਨ੍ਹਾਂ ਇਹ ਵੀ ਖਦਸ਼ਾ ਜਤਾਇਆ ਕਿ ਇਸ ਘਟਨਾ ਪਿੱਛੇ ਕੋਈ ਵੱਡੀ ਸਾਜ਼ਿਸ਼ ਵੀ ਹੋ ਸਕਦੀ ਹੈ।

ਸਾਬਕਾ ਜਥੇਦਾਰ ਨੇ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਭਾਰਤ ਤੋਂ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਸਥਾਨ ’ਤੇ ਅਜਿਹੀ ਘਟਨਾ ਪੂਰੀ ਮਨੁੱਖਤਾ ਅਤੇ ਧਾਰਮਿਕ ਮੁੱਲਾਂ ’ਤੇ ਹਮਲਾ ਹੈ। ਗਿਆਨੀ ਰਘਬੀਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ ਅਤੇ ਖੈਬਰ ਪਖਤੂਨਖਵਾ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਹੁਣ ਤੱਕ ਦੋਸ਼ੀਆਂ ਦੀ ਪਛਾਣ, ਸੀਸੀਟੀਵੀ ਫੁਟੇਜ ਜਾਂ ਜਾਂਚ ਸਬੰਧੀ ਹੋਰ ਜਾਣਕਾਰੀ ਜਨਤਕ ਨਾ ਕੀਤੇ ਜਾਣ ਕਾਰਨ ਸਿੱਖ ਭਾਈਚਾਰੇ ਵਿੱਚ ਚਿੰਤਾ ਅਤੇ ਰੋਸ ਵੱਧ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਕੂਟਨੀਤਿਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਉੱਥੇ ਰਹਿ ਰਹੇ ਸਿੱਖਾਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande