ਸੁਖਨਾ ਚੋਅ ਦੇ ਉੱਚ ਪੱਧਰੀ ਪੁਲ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਿਰੀਖਣ
ਜ਼ੀਰਕਪੁਰ, 18 ਜੂਨ (ਹਿੰ.ਸ.)| ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੇ ਬਲਟਾਣਾ ਵਿਖੇ ਸੁਖਨਾ ਚੋਅ ਉੱਪਰ ਲਗਭਗ ₹6 ਕਰੋੜ ਦੀ ਲਾਗਤ ਨਾਲ ਬਣ ਰਹੇ ਉੱਚ ਪੱਧਰੀ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱ
ਪੁਲ ਦੇ ਨਿਰਮਾਣ ਕਾਰਜ ਦਾ ਜਾਇਜਾ ਲੈਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।


ਜ਼ੀਰਕਪੁਰ, 18 ਜੂਨ (ਹਿੰ.ਸ.)| ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੇ ਬਲਟਾਣਾ ਵਿਖੇ ਸੁਖਨਾ ਚੋਅ ਉੱਪਰ ਲਗਭਗ ₹6 ਕਰੋੜ ਦੀ ਲਾਗਤ ਨਾਲ ਬਣ ਰਹੇ ਉੱਚ ਪੱਧਰੀ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਉੱਚ ਪੱਧਰੀ ਪੁਲ ਇਲਾਕੇ ਦੇ ਹਜ਼ਾਰਾਂ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਮੀਂਹ ਦੇ ਮੌਸਮ ਦੌਰਾਨ ਸੁਖਨਾ ਚੋਅ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਇਸ ਪੁਲ ਦੇ ਬਣਨ ਨਾਲ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਡੇਰਾਬੱਸੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਅਤੇ ਲੋਕ-ਭਲਾਈ ਨੂੰ ਸਮਰਪਿਤ ਹੈ ਅਤੇ ਹਲਕੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਐਮ ਸੀ ਕਰਮਜੀਤ ਚੌਹਾਨ ਤੇ ਗੁਰਪ੍ਰੀਤ ਸਿੰਘ ਵਿਰਕ ਮੌਜੂਦ ਰਹੇ ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande