ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਤੋਂ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ
ਜ਼ੀਰਕਪੁਰ, 18 ਜੂਨ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 25 ਤੋਂ 59ਵੀਂ ਅਤੇ ਵਾਰਡ ਨੰਬਰ 26 ਤੋਂ 60ਵੀਂ ਬੱਸ ਨੂੰ ਸ਼ਰਧਾਲੂਆਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ, ਮਨਾਂ ਵਿੱਚ ਅਟ
ਬੱਸ ਰਵਾਨਾ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।


ਜ਼ੀਰਕਪੁਰ, 18 ਜੂਨ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 25 ਤੋਂ 59ਵੀਂ ਅਤੇ ਵਾਰਡ ਨੰਬਰ 26 ਤੋਂ 60ਵੀਂ ਬੱਸ ਨੂੰ ਸ਼ਰਧਾਲੂਆਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ, ਮਨਾਂ ਵਿੱਚ ਅਟੁੱਟ ਸ਼ਰਧਾ ਅਤੇ ਮਾਹੌਲ ਵਿੱਚ ਆਤਮਿਕ ਉਤਸ਼ਾਹ ਦੀ ਵਿਲੱਖਣ ਝਲਕ ਵੇਖਣ ਨੂੰ ਮਿਲੀ। ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ “ਮੁੱਖ ਮੰਤਰੀ ਤੀਰਥ ਯਾਤਰਾ” ਤਹਿਤ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਾਪਤ ਹੋ ਰਿਹਾ ਹੈ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਧਾਰਮਿਕ ਅਤੇ ਆਤਮਿਕ ਤੌਰ ’ਤੇ ਜੋੜਨਾ ਹੈ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਦਾ ਲੰਬੇ ਸਮੇਂ ਤੋਂ ਤੀਰਥ ਯਾਤਰਾ ਕਰਨ ਦਾ ਸੁਪਨਾ ਸਾਕਾਰ ਹੋਇਆ ਹੈ। ਇਸ ਮੌਕੇ ਨਗਰ ਕੌਂਸਲਰ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande