ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 18 ਜੂਨ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਧੁੱਪਸੜੀ ਵਿਖੇ ਪਹੁੰਚੇ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਇਸ ਮੌਕੇ ਪਿੰਡ ਵਾਸੀ ਅਤੇ ਮਸੀਹ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਦੇ ਸਾਬਕਾ
ਪਿੰਡ ਵਾਸੀਆਂ ਨਾਲ ਵਿਧਾਇਕ ਸ਼ੈਰੀ ਕਲਸੀ ਪਿੰਡ


ਬਟਾਲਾ, 18 ਜੂਨ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਧੁੱਪਸੜੀ ਵਿਖੇ ਪਹੁੰਚੇ ਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਇਸ ਮੌਕੇ ਪਿੰਡ ਵਾਸੀ ਅਤੇ ਮਸੀਹ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪਿੰਡ ਅੰਦਰ ਸਾਰਿਆਂ ਦੇ ਸਹਿਯੋਗ ਨਾਲ ਚਹੁਪੱਖੀ ਵਿਕਾਸ ਕੰਮ ਕਰਵਾਏ ਜਾਣਗੇ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਇਸ ਮੌਕੇ ਸੁਰਪੰਚ ਬਲਵਿੰਦਰ ਸਿੰਘ, ਮਾ. ਰਤਨ ਸਿੰਘ, ਬਾਬਾ ਪ੍ਰਿਥੀਪਾਲ ਸਿੰਘ, ਸਾਬਕਾ ਸਰਪੰਚ ਬਲਜਿੰਦਰ ਕੌਰ, ਸੁਖਦੇਵ ਸਿੰਘ, ਪ੍ਰਦੀਪ ਕੁਮਾਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਕਾਲਾ ਲੰਬਰਦਾਰ, ਸੂਬਾ ਸਿੰਘ, ਮੌਜਾ ਮਸੀਹ, ਜੱਗਾ ਮਸੀਹ, ਭਪੀ ਮਸੀਹ ਸਮੇਤ ਪਿੰਡ ਵਾਸੀ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande