ਬਠਿੰਡਾ : ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਕੀਤਾ ਡੇਂਗੂ ਸਰਵੇ
ਬਠਿੰਡਾ, 19 ਜੂਨ (ਹਿੰ.ਸ.)। ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦਾ ਸਰਵੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਡੇਂਗੂ ਸਰਵੇ ਕਰਦੀ ਟੀਮ


ਬਠਿੰਡਾ, 19 ਜੂਨ (ਹਿੰ.ਸ.)। ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦਾ ਸਰਵੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਜਿਲ੍ਹਾ ਸਿਹਤ ਵਿਭਾਗ ਦੀ ਹਦਾਇਤਾਂ ਅਨੁਸਾਰ ਡੇਂਗੂ ਬਿਮਾਰੀ ਤੋਂ ਬਚਾਅ ਅਤੇ ਕਾਬੂ ਲਈ ਅੱਜ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਸਰਵੇ ਕਰਵਾਇਆ ਗਿਆ। ਇਸ ਦੌਰਾਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਰੁਕਿਆ ਹੋਇਆ ਸਾਫ਼ ਅਤੇ ਗੰਦਾ ਪਾਣੀ ਚੈਕ ਕੀਤਾ, ਲਾਰਵਾ ਦੀ ਮੌਜੂਦਗੀ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਡੇਂਗੂ ਰੋਕਥਾਮ ਬਾਰੇ ਜਾਗਰੂਕ ਕੀਤਾ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਸਰਵੇ ਦੌਰਾਨ ਜਿਨ੍ਹਾਂ ਘਰਾਂ ਵਿੱਚ ਲਾਰਵਾ ਪਾਇਆ ਗਿਆ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਸਫਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣਾ ਪੂਰਾ ਸਹਿਯੋਗ ਦੇਣ ਤਾਂ ਜੋ ਡੇਂਗੂ ਬਿਮਾਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਨਾਗਰਿਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਬੁਖਾਰ ਜਾਂ ਡੇਂਗੂ ਦੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ, ਫਾਗਿੰਗ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ। ਹਰੇਕ ਸਰਕਾਰੀ ਦਫਤਰਾਂ ਵਿੱਚ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ। ਜਿਸ ਦੌਰਾਨ ਘਰ ਅਤੇ ਦਫ਼ਤਰਾਂ ਵਿੱਚ ਮੌਜੂਦ ਕੂਲਰਾਂ, ਫਰਿਜ਼ ਦੀ ਟਰੇਅ, ਪੰਛੀਆਂ ਲਈ ਰਖੇ ਪਾਣੀ ਦੇ ਕਟੋਰੇ ਆਦਿ ਦੀ ਸਫਾਈ ਕੀਤੀ ਜਾਵੇ ਅਤੇ ਘਰ ਵਿੱਚ ਵਾਧੂ ਪਏ ਕਬਾੜ ਦਾ ਸਮਾਨ ਆਦਿ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਜੇ ਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲੱਛਣ ਜਿਸ ਵਿੱਚ ਇਕ ਦਮ ਤੇਜ਼ ਬਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾ ਦੇ ਪਿਛਲੇ ਹਿਸੇ ਵਿੱਚ ਦਰਦ, ਚਮੜੀ ਤੇ ਦਾਣੇ ਆਦਿ ਨਜ਼ਰ ਆਉਣ ਤਾ ਤਰੁੰਤ ਸਿਹਤ ਸੰਸਥਾ ਵਿੱਚ ਜਾਕੇ ਜਾਂਚ ਕਰਵਾਈ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾ ਵਿੱਚ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾ ਦੇ ਨੁਮਾਇੰਦਿਆ ਅਤੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande