ਪਿੰਡ ਦਬੁਰਜੀ ਨੂੰ ਮਿਲੀ ਨਵੀਂ ਜਲ ਸਪਲਾਈ ਸਕੀਮ ਦੀ ਸੌਗਾਤ, ਲੋਕਾਂ ਨੂੰ ਮਿਲੇਗਾ ਪੀਣ ਵਾਲਾ ਸ਼ੁੱਧ ਪਾਣੀ : ਈ.ਟੀ.ਓ.
ਦਬੁਰਜੀ (ਅੰਮ੍ਰਿਤਸਰ),19 ਜੂਨ (ਹਿੰ.ਸ.)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਦਬੁਰਜੀ ਵਿਖੇ ਨਵੀਂ ਜਲ ਸਪਲਾਈ ਸਕੀਮ ਅਧੀਨ ਬਣੀ ਪਾਣੀ ਵਾਲੀ ਟੈਂਕੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਨਿੱਘਾ
ਪਿੰਡ ਦਬੁਰਜੀ ਵਿਖੇ ਨਵੀਂ ਜਲ ਸਪਲਾਈ ਸਕੀਮ ਦੀ ਸ਼ੁਰੂਆਤ ਕਰਦੇ ਈ.ਟੀ.ਓ.


ਦਬੁਰਜੀ (ਅੰਮ੍ਰਿਤਸਰ),19 ਜੂਨ (ਹਿੰ.ਸ.)। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਦਬੁਰਜੀ ਵਿਖੇ ਨਵੀਂ ਜਲ ਸਪਲਾਈ ਸਕੀਮ ਅਧੀਨ ਬਣੀ ਪਾਣੀ ਵਾਲੀ ਟੈਂਕੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਅਤੇ ਪਿੰਡ ਨੂੰ ਮਿਲੀ ਇਸ ਅਹਿਮ ਸਹੂਲਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਸੰਬੋਧਨ ਕਰਦਿਆ ਕੈਬਨਿਟ ਮੰਤਰੀ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਘਰ ਤੱਕ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਦਬੁਰਜੀ ਵਿੱਚ ਕਰੀਬ 51.84 ਲੱਖ ਰੁਪਏ ਦੀ ਲਾਗਤ ਨਾਲ ਇਹ ਜਲ ਸਪਲਾਈ ਸਕੀਮ ਮੁਕੰਮਲ ਕੀਤੀ ਗਈ ਹੈ, ਜਿਸ ਨਾਲ ਪਿੰਡ ਦੇ ਸਮੂਹ 132 ਘਰਾਂ ਨੂੰ ਸਿੱਧਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਨੂੰ ਨਬਾਰਡ-30 ਤਹਿਤ ਮੁਕੰਮਲ ਕੀਤਾ ਗਿਆ ਹੈ। ਪਿੰਡ ਦੀ 825 ਦੇ ਕਰੀਬ ਆਬਾਦੀ ਨੂੰ ਹੁਣ ਨਿਯਮਤ ਅਤੇ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਉਪਲਬਧ ਹੋਵੇਗੀ। ਸਕੀਮ ਤਹਿਤ 135 ਮੀਟਰ ਡੂੰਘਾ ਟਿਊਬਵੈੱਲ ਲਗਾਇਆ ਗਿਆ ਹੈ, ਜਿਸ ਦੀ ਪਾਣੀ ਸਪਲਾਈ ਸਮਰੱਥਾ 156 ਲੀਟਰ ਪ੍ਰਤੀ ਮਿੰਟ ਹੈ। ਇਸ ਦੇ ਨਾਲ ਹੀ ਪਿੰਡ ਵਿੱਚ 4.18 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ ਤਾਂ ਜੋ ਹਰ ਘਰ ਤੱਕ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾ ਸਕੇ।

ਮੰਤਰੀ ਨੇ ਦੱਸਿਆ ਕਿ ਸਕੀਮ ਅਧੀਨ 25,000 ਲੀਟਰ ਸਮਰੱਥਾ ਵਾਲੀ ਉੱਚੀ ਪਾਣੀ ਦੀ ਟੈਂਕੀ ਬਣਾਈ ਗਈ ਹੈ ਅਤੇ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਲੋਰੀਨੇਟਰ ਯੂਨਿਟ ਵੀ ਸਥਾਪਿਤ ਕੀਤਾ ਗਿਆ ਹੈ। ਇਸ ਸਕੀਮ ਨੂੰ ਜੂਨ 2026 ਵਿੱਚ ਕਮਿਸ਼ਨ ਕੀਤਾ ਗਿਆ ਹੈ ਅਤੇ ਪਿੰਡ ਵਾਸੀਆਂ ਨੂੰ ਰੋਜ਼ਾਨਾ ਕਰੀਬ 10 ਘੰਟੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਹਲਕਾ ਜੰਡਿਆਲਾ ਗੁਰੂ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ।

ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਪੰਚਾਇਤ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਨੂੰ ਪਿੰਡ ਦੇ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਦੱਸਦਿਆਂ ਪੰਜਾਬ ਸਰਕਾਰ ਅਤੇ ਮੰਤਰੀ ਜੀ ਦਾ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande