ਮਲੇਸ਼ੀਆ ਤੋਂ ਡਿਪੋਰਟ ਕਰਵਾਏ ਕੇਜ਼ੈੱਡਐੱਫ ਨਾਲ ਜੁੜੇ ਦੋ ਅੱਤਵਾਦੀ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਜੂਨ (ਹਿੰ.ਸ.)| ਪੰਜਾਬ ਪੁਲਿਸ ਨੇ ਖੁਫੀਆ ਜਾਣਕਾਰੀ ਅਧਾਰਿਤ ਇੱਕ ਵੱਡੇ ਆਪਰੇਸ਼ਨ ਦੌਰਾਨ ਕੇਂਦਰੀ ਏਜੰਸੀਆਂ ਅਤੇ ਰਾਇਲ ਮਲੇਸ਼ੀਆ ਪੁਲਿਸ (ਆਰਐੱਮਪੀ) ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਕੇਜ਼ੈੱਡਐੱਫ ਨਾਲ ਸਬੰਧਤ ਦੋ ਕਥਿਤ ਅੱਤਵਾਦੀਆਂ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣ
ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਪੰਜਾਬ ਗੋਰਵ ਯਾਦਵ।


ਚੰਡੀਗੜ੍ਹ, 19 ਜੂਨ (ਹਿੰ.ਸ.)| ਪੰਜਾਬ ਪੁਲਿਸ ਨੇ ਖੁਫੀਆ ਜਾਣਕਾਰੀ ਅਧਾਰਿਤ ਇੱਕ ਵੱਡੇ ਆਪਰੇਸ਼ਨ ਦੌਰਾਨ ਕੇਂਦਰੀ ਏਜੰਸੀਆਂ ਅਤੇ ਰਾਇਲ ਮਲੇਸ਼ੀਆ ਪੁਲਿਸ (ਆਰਐੱਮਪੀ) ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਕੇਜ਼ੈੱਡਐੱਫ ਨਾਲ ਸਬੰਧਤ ਦੋ ਕਥਿਤ ਅੱਤਵਾਦੀਆਂ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਬਾਲਾ ਨਿਵਾਸੀ ਗੁਰਵਿੰਦਰ ਸਿੰਘ ਅਤੇ ਪਟਿਆਲਾ ਨਿਵਾਸੀ ਮਨਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ, ਜਿੱਥੇ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਮਲੇਸ਼ੀਆ ਵਿੱਚ ਰਹਿ ਕੇ ਕੇਜ਼ੈੱਡਐੱਫ ਸਮਰਥਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਵਜੋਂ ਕੰਮ ਕਰ ਰਹੇ ਸਨ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਮਹੱਤਵਪੂਰਨ ਰੇਲਵੇ ਬੁਨਿਆਦੀ ਢਾਂਚੇ, ਖਾਸ ਕਰਕੇ ਡੈਡੀਕੇਟਿਡ ਫਰੇਟ ਕੋਰੀਡੋਰ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ 23 ਜਨਵਰੀ 2026 ਨੂੰ ਸਰਹਿੰਦ (ਫਤਿਹਗੜ੍ਹ ਸਾਹਿਬ) ਨੇੜੇ ਫਰੇਟ ਕੋਰੀਡੋਰ ਲਾਈਨ 'ਤੇ ਹੋਏ ਆਈਈਡੀ ਧਮਾਕੇ ਅਤੇ 27 ਅਪ੍ਰੈਲ 2026 ਨੂੰ ਪਟਿਆਲਾ ਦੇ ਸ਼ੰਭੂ ਨੇੜੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਸੀ।

ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਚਾਰ ਹੋਰ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਆਰਪੀਜੀ ਲਾਂਚਰ, ਆਈਈਡੀ, ਆਰਡੀਐਕਸ, ਹੈਂਡ ਗ੍ਰਨੇਡ ਅਤੇ ਕਾਰਤੂਸਾਂ ਸਮੇਤ ਉੱਚ ਗੁਣਵੱਤਾ ਵਾਲੇ ਪਿਸਤੌਲ ਬਰਾਮਦ ਕੀਤੇ ਗਏ ਸਨ।

ਪੰਜਾਬ ਪੁਲਿਸ ਮੁਤਾਬਕ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਮਲੇਸ਼ੀਆ ਵਿੱਚ ਬੈਠੇ ਕੇਜ਼ੈੱਡਐੱਫ ਦੇ ਹੈਂਡਲਰ ਅਤੇ ਵਿੱਤੀ ਸਹਿਯੋਗੀ ਵਿਦੇਸ਼ੀ ਖਾਤਿਆਂ ਰਾਹੀਂ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਲਈ ਫੰਡਿੰਗ ਕਰ ਰਹੇ ਸਨ। ਡਿਪੋਰਟ ਕੀਤੇ ਗਏ ਦੋਵੇਂ ਮੁਲਜ਼ਮ ਇਸ ਟੈਰਰ ਫੰਡਿੰਗ ਨੈੱਟਵਰਕ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ।

ਦੋਵੇਂ ਮੁਲਜ਼ਮਾਂ ਨੂੰ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਅਗਲੇਰੀ ਪੁੱਛਗਿੱਛ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਇਸ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਅੱਤਵਾਦੀ ਢਾਂਚੇ ਨੂੰ ਪੂਰੀ ਤਰ੍ਹਾਂ ਤੋੜਨ ਲਈ ਜਾਂਚ ਜਾਰੀ ਰੱਖੀ ਹੋਈ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੱਤਵਾਦ ਅਤੇ ਟੈਰਰ ਫੰਡਿੰਗ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande