ਖਾਦਾਂ ਦੀ ਸੰਤੁਲਿਤ ਵਰਤੋਂ ਨਾਲ਼ ਘਟ ਸਕਦੇ ਹਨ ਖੇਤੀ ਖਰਚੇ : ਡਾ. ਸੁੱਖੀ
ਬੰਗਾ,19 ਜੂਨ (ਹਿੰ.ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਬਲਾਕ ਬੰਗਾ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਆਤਮਾ ਸਕੀਮ ਤਹਿਤ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਸਨ। ਉਨ੍ਹਾਂ ਕ
‘ਖੇਤ ਬਚਾਓ ਅਭਿਆਨ’ ਤਹਿਤ ਆਯੋਜਿਤ ਕੈਂਪ ਦੌਰਾਨ ਕਿਸਾਨ


ਬੰਗਾ,19 ਜੂਨ (ਹਿੰ.ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਬਲਾਕ ਬੰਗਾ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਆਤਮਾ ਸਕੀਮ ਤਹਿਤ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਸਨ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਮਾਤਾ ਨੂੰ ਬਚਾਉਣਾ ਸਾਡਾ ਸਭ ਦਾ ਫਰਜ਼ ਹੈ। ਖਾਦਾਂ ਦੀ ਵੱਧ ਵਰਤੋਂ ਨਾਲ ਜ਼ਮੀਨ ਦੀ ਸਿਹਤ ਖਰਾਬ ਹੋ ਰਹੀ ਹੈ ਅਤੇ ਖਰਚੇ ਵਧ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਹੀ ਖਾਦ ਪਾਉਣ ਅਤੇ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ ਕੀਤੀ।

ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਕੀਤੀ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਵਰਤੋਂ ਨਾਲ 15-20% ਤੱਕ ਖਰਚਾ ਘਟਾਇਆ ਜਾ ਸਕਦਾ ਹੈ ਅਤੇ ਝਾੜ ਵੀ ਵਧਦਾ ਹੈ। ਇਸ ਮੌਕੇ ਤੇ ਸਟੇਜ ਦਾ ਸੰਚਾਲਨ ਸੁਰਿੰਦਰ ਪਾਲ ਸਿੰਘ, ਖੇਤੀ ਵਿਸਥਾਰ ਅਫਸਰ ਵੱਲੋਂ ਬਾਖੂਬੀ ਕੀਤਾ ਗਿਆ। ਹੋਰ ਬੁਲਾਰੇ ਵਜੋਂ ਸੋਹਣ ਲਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਰਜਿੰਦਰ ਸਿੰਘ ਡੀ.ਐੱਮ. ਮਾਰਕਫੈੱਡ, ਡਾ. ਜਸਵਿੰਦਰ ਕੁਮਾਰ, ਡਾ. ਰਜਿੰਦਰ ਕੌਰ, ਪ੍ਰਿਆਂਜਲੀ, ਵਿਕਰਮ ਸਿੰਘ ਖੇਤੀ ਵਿਸਥਾਰ ਅਫ਼ਸਰ, ਸੰਦੀਪ ਗੰਗੜ ਏ.ਟੀ.ਐੱਮ. ਆਤਮਾ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰ ਸ਼ਿੰਗਾਰਾ ਲੰਗੇਰੀ, ਜਗਜੀਤ ਸਿੰਘ, ਜਸਪਾਲ ਸਿੰਘ, ਮਨਵੀਰ ਸਿੰਘ, ਮੁਖਤਿਆਰ ਸਿੰਘ, ਮਨਦੀਪ ਸਿੰਘ, ਰਮਨ ਕੁਮਾਰ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਬੱਗਾ, ਹਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨ ਹਾਜ਼ਰ ਸਨ। ਕੈਂਪ ਦੌਰਾਨ ਕਿਸਾਨਾਂ ਨੂੰ ਖਾਦ ਬੱਚਤ ਸਬੰਧੀ ਸਾਹਿਤ, ਪੋਸਟਰ ਅਤੇ ਮਿੱਟੀ ਪਰਖ ਕਿੱਟਾਂ ਵੀ ਵੰਡੀਆਂ ਗਈਆਂ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande