ਸ੍ਰੀ ਮੁਕਤਸਰ ਸਾਹਿਬ : ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਉਣ ਸਬੰਧੀ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ. ਨੇ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਸਬੰਧੀ ਅਗੇਤੇ ਪ੍ਰਬੰਧਾ ਦਾ ਜਾਇਜ਼ਾ ਲਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ
ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਉਣ ਸਬੰਧੀ ਅਗੇਤੇ ਪ੍ਰਬੰਧਾ ਦਾ ਜਾਇਜ਼ਾ ਲੈਂਦੇ ਵਧੀਕ ਡਿਪਟੀ ਕਮਿਸ਼ਨਰ


ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਸਬੰਧੀ ਅਗੇਤੇ ਪ੍ਰਬੰਧਾ ਦਾ ਜਾਇਜ਼ਾ ਲਿਆ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 21 ਜੂਨ 2026 ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਬੰਧ ਵਿੱਚ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 6.00 ਵਜੇ ਤੋਂ 7.30 ਵਜੇ ਤੱਕ, ਮਿਮਟ ਪਾਰਕ ਮਲੋਟ ਵਿਖੇ ਸਵੇਰੇ 6.00 ਵਜੇ ਤੋਂ 7.30 ਵਜੇ ਤੱਕ, ਧੀਰ ਮਿਉੰਸਪਲ ਪਾਰਕ ਗਿੱਦੜਬਾਹਾ ਵਿਖੇ ਸਵੇਰੇ 5.00 ਵਜੇ ਤੋਂ 7.00 ਵਜੇ ਤੱਕ ਅਤੇ ਲੰਬੀ ਹਲਕੇ ਵਿਚ ਗੁਰੂ ਨਾਨਕ ਦੇਵ ਜੀ ਕਾਲਜ ਕਿਲਿਆਂਵਾਲੀ ਵਿਖੇ ਸਵੇਰੇ 5.30 ਵਜੇ ਤੋਂ 6.30 ਵਜੇ ਤੱਕ ਮਨਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਕੋਆਰਡੀਨੇਟਰ ਅਤੇ ਯੋਗਾ ਟ੍ਰੇਨਰ ਨਿਯੁਕਤ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande