ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਾਂ 'ਤੇ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਠੱਗੀ ਦੀ ਕੋਸ਼ਿਸ਼
ਖੰਨਾ, 20 ਜੂਨ (ਹਿੰ.ਸ.)| ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਾਂ ''ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਲੋਕਾਂ ਨਾਲ ਠੱਗੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਰਜ਼ੀ ਅਕਾਊਂਟ
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਫੇਸਬੁੱਕ ’ਤੇ ਪਾਈ ਪੋਸਟ ਦੀ ਫੋਟੋ।


ਖੰਨਾ, 20 ਜੂਨ (ਹਿੰ.ਸ.)| ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਾਂ 'ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਲੋਕਾਂ ਨਾਲ ਠੱਗੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਰਜ਼ੀ ਅਕਾਊਂਟ ਰਾਹੀਂ ਲੋਕਾਂ ਨੂੰ ਸੁਨੇਹੇ ਭੇਜ ਕੇ ਐਮਰਜੈਂਸੀ ਦਾ ਹਵਾਲਾ ਦਿੰਦਿਆਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ।

ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਇਸ ਫਰਜ਼ੀ ਅਕਾਊਂਟ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਵਿਅਕਤੀ ਨੂੰ ਸੋਸ਼ਲ ਮੀਡੀਆ ਰਾਹੀਂ ਪੈਸਿਆਂ ਦੀ ਮੰਗ ਕਰਨ ਲਈ ਸੁਨੇਹੇ ਭੇਜਦੇ ਹਨ।

ਵਿਧਾਇਕ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਦੇ ਨਾਂ 'ਤੇ ਕੋਈ ਕਾਲ ਜਾਂ ਸੁਨੇਹਾ ਪ੍ਰਾਪਤ ਹੁੰਦਾ ਹੈ, ਜਿਸ ਵਿੱਚ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ, ਤਾਂ ਉਹ ਤੁਰੰਤ ਸਾਵਧਾਨ ਹੋਣ ਅਤੇ ਕਿਸੇ ਵੀ ਹਾਲਤ ਵਿੱਚ ਪੈਸੇ ਨਾ ਭੇਜਣ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਹਿਲਾਂ ਸੱਚਾਈ ਦੀ ਪੁਸ਼ਟੀ ਕਰਨੀ ਬਹੁਤ ਜ਼ਰੂਰੀ ਹੈ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਬਣਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਹੋਰ ਵਿਅਕਤੀ ਇਸ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਨਾ ਬਣੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande