ਵਿਰੋਧੀ ਪਾਰਟੀਆਂ ਦੀਆਂ ਨਾਕਾਮੀਆਂ ਕਾਰਨ ਹੋਇਆ ਪੰਜਾਬ ਦਾ ਉਜਾੜਾ : ਬਸਪਾ
ਨਵਾਂਸ਼ਹਿਰ, 20 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਜਥੇਬੰਦਕ ਗੰਭੀਰਤਾ, ਸੰਜੀਦਗੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਸੰਗਠਨ ਦਾ ਲੇਖਾ-ਜੋਖਾ ਕਰਨ ਲਈ ਇੱਕ ਵਿਸ਼ੇਸ਼ ਅਤੇ ਅਹਿਮ ਜ਼ਿਲ੍ਹਾ ਪੱਧਰੀ ਸਮੀਕਸ਼ਾ ਬੈਠਕ ਦਾ ਆਯ
ਬਸਪਾ ਦੀ ਮੀਟਿੰਗ ਦੌਰਾਨ ਰਾਮ ਜੀ ਗੌਤਮ, ਬਿਪਲ ਕੁਮਾਰ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਹਲਕਾ ਵਿਧਾਇਕ ਡਾ. ਨਛੱਤਰ ਪਾਲ ਅਤੇ ਹੋਰ।


ਨਵਾਂਸ਼ਹਿਰ, 20 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਜਥੇਬੰਦਕ ਗੰਭੀਰਤਾ, ਸੰਜੀਦਗੀ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਸੰਗਠਨ ਦਾ ਲੇਖਾ-ਜੋਖਾ ਕਰਨ ਲਈ ਇੱਕ ਵਿਸ਼ੇਸ਼ ਅਤੇ ਅਹਿਮ ਜ਼ਿਲ੍ਹਾ ਪੱਧਰੀ ਸਮੀਕਸ਼ਾ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਉੱਚ-ਪੱਧਰੀ ਬੈਠਕ ਵਿੱਚ ਬੂਥ ਪੱਧਰ ਤੱਕ ਸੰਗਠਨ ਦਾ ਪੁਨਰਗਠਨ ਕਰਨ, ਪਾਰਟੀ ਦੇ ਆਧਾਰ ਨੂੰ ਜ਼ਮੀਨੀ ਪੱਧਰ 'ਤੇ ਅਜਿੱਤ ਬਣਾਉਣ ਅਤੇ ਪੰਜਾਬ ਵਿੱਚ ਬਸਪਾ ਦੀ ਅਗਵਾਈ ਵਾਲੀ ਲੋਕ-ਪੱਖੀ ਸਰਕਾਰ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ।

ਇਸ ਅਹਿਮ ਜਥੇਬੰਦਕ ਕਾਰਜ ਵਿੱਚ ਮੁੱਖ ਮਹਿਮਾਨ ਵਜੋਂ ਰਾਮ ਜੀ ਗੌਤਮ (ਮੁੱਖ ਸੈਕਟਰ ਪ੍ਰਭਾਰੀ ਇੰਚਾਰਜ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮਹਾਰਾਸ਼ਟਰ) ਨੇ ਸ਼ਿਰਕਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਬਿਪਲ ਕੁਮਾਰ (ਕੇਂਦਰੀ ਪ੍ਰਭਾਰੀ ਬਹੁਜਨ ਸਮਾਜ ਪਾਰਟੀ, ਪੰਜਾਬ) ਹਾਜ਼ਰ ਹੋਏ। ਬੈਠਕ ਦੀ ਪ੍ਰਧਾਨਗੀ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਅਵਤਾਰ ਸਿੰਘ ਕਰੀਮਪੁਰੀ ਵੱਲੋਂ ਕੀਤੀ ਗਈ, ਜਦਕਿ ਹਲਕਾ ਵਿਧਾਇਕ ਡਾ. ਨਛੱਤਰ ਪਾਲ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਸੰਗਠਨ ਦੀ ਮਜ਼ਬੂਤੀ ਲਈ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ।

ਬੈਠਕ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਰਾਮ ਜੀ ਗੌਤਮ, ਕੇਂਦਰੀ ਪ੍ਰਭਾਰੀ ਬਿਪਲ ਕੁਮਾਰ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਅਤੇ ਵਿਧਾਇਕ ਡਾ. ਨਛੱਤਰ ਪਾਲ ਨੇ ਸਾਂਝੇ ਤੌਰ 'ਤੇ ਆਖਿਆ ਕਿ ਮੌਜੂਦਾ ਸਮੇਂ ਪੰਜਾਬ ਬੇਹੱਦ ਗੰਭੀਰ ਦੌਰ ਅਤੇ ਸਰਵਪੱਖੀ ਮੰਦਹਾਲੀ ਵਿੱਚੋਂ ਲੰਘ ਰਿਹਾ ਹੈ। ਵਿਰੋਧੀ ਸਿਆਸੀ ਪਾਰਟੀਆਂ ਦੀਆਂ ਗਲਤ ਅਤੇ ਸਵਾਰਥੀ ਨੀਤੀਆਂ ਕਾਰਨ ਸੂਬੇ ਦਾ ਜੋ ਉਜਾੜਾ ਹੋਇਆ ਹੈ, ਉਸ ਵਿੱਚੋਂ ਪੰਜਾਬ ਨੂੰ ਕੱਢ ਕੇ ਖੁਸ਼ਹਾਲੀ, ਅਮਨ-ਕਾਨੂੰਨ ਅਤੇ ਉਜਾਲੇ ਵੱਲ ਸਿਰਫ਼ ਬਹੁਜਨ ਸਮਾਜ ਪਾਰਟੀ ਹੀ ਲੈ ਕੇ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਲਈ ਪੂਰੀ ਸੰਜੀਦਗੀ, ਦ੍ਰਿੜਤਾ ਅਤੇ ਯੋਜਨਾਬੱਧ ਤਰੀਕੇ ਨਾਲ ਮੈਦਾਨ ਵਿੱਚ ਨਿੱਤਰ ਚੁੱਕੀ ਹੈ।

ਸੀਨੀਅਰ ਲੀਡਰਸ਼ਿਪ ਨੇ ਸਮੂਹ ਪੰਜਾਬੀਆਂ ਨੂੰ ਜ਼ੋਰਦਾਰ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੁਨਹਿਰੀ ਤੇ ਸੁਰੱਖਿਅਤ ਭਵਿੱਖ ਲਈ ਪਾਰਟੀ ਦੀ 'ਪੰਜਾਬ ਸੰਭਾਲੋ ਮੁਹਿੰਮ' ਦੇ ਦੂਰ-ਅੰਦੇਸ਼ੀ ਸੰਕਲਪ ਨਾਲ ਵੱਧ ਤੋਂ ਵੱਧ ਜੁੜਨ। ਇਸ ਮੁਹਿੰਮ ਦੇ ਮੁੱਖ ਮੁੱਦਿਆਂ 'ਤੇ ਰੌਸ਼ਨੀ ਪਾਉਂਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਹਰ ਵਰਗ ਦੀ ਸਮਾਜਿਕ ਅਣਖ ਤੇ ਸਨਮਾਨ ਨੂੰ ਬਹਾਲ ਕਰਨਾ ਬਸਪਾ ਦਾ ਮੁੱਖ ਮਕਸਦ ਹੈ। ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਸਨਮਾਨਜਨਕ ਰੁਜ਼ਗਾਰ ਦੇਣਾ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹੋ ਰਹੇ ਪਲਾਇਨ (ਬ੍ਰੇਨ ਡਰੇਨ) ਨੂੰ ਨੱਥ ਪਾਉਣਾ, ਦਿਨ-ਬ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰ ਕੇ ਸੁਰੱਖਿਅਤ ਮਾਹੌਲ ਸਿਰਜਣਾ ਅਤੇ ਭ੍ਰਿਸ਼ਟਾਚਾਰ ਮੁਕਤ, ਲੋਕ-ਪੱਖੀ ਸ਼ਾਸਨ ਮੁਹੱਈਆ ਕਰਵਾਉਣਾ, ਦਲਿਤਾਂ, ਪਿਛੜਿਆਂ, ਕਿਸਾਨਾਂ ਅਤੇ ਗਰੀਬਾਂ ਨੂੰ ਸਿੱਖਿਆ, ਸਿਹਤ ਅਤੇ ਆਰਥਿਕ ਪੱਧਰ 'ਤੇ ਮਜ਼ਬੂਤ ਕਰਕੇ ਬਾਬਾਸਾਹਿਬ ਡਾ. ਬੀ.ਆਰ. ਅੰਬੇਡਕਰ ਅਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਸੁਪਨਿਆਂ ਦਾ 'ਬਹੁਜਨ ਰਾਜ' ਸਥਾਪਿਤ ਕਰਨਾ ਬਸਪਾ ਦਾ ਟੀਚਾ ਹੈ।

ਬੈਠਕ ਦੌਰਾਨ ਨਵਾਂਸ਼ਹਿਰ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਵਰਕਰਾਂ ਵਿੱਚ ਨਵੀਂ ਸਿਆਸੀ ਰੂਹ ਫੂਕਦਿਆਂ ਐਲਾਨ ਕੀਤਾ ਗਿਆ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਇੰਨਾ ਫੌਲਾਦੀ ਅਤੇ ਮਜ਼ਬੂਤ ਕਰ ਦਿੱਤਾ ਜਾਵੇਗਾ ਕਿ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਹੋ ਜਾਣਗੇ। ਇਸ ਸਮੀਕਸ਼ਾ ਬੈਠਕ ਦੌਰਾਨ ਸੰਗਠਨ ਦੇ ਪਿਛਲੇ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਹਾਜ਼ਰ ਸੀਨੀਅਰ ਆਗੂਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande