ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਮਦਦ ਜਾਰੀ: ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 20 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਪੈਨਸ਼ਨ ਸਕੀਮ ਲੱਖਾਂ ਮਹਿਲਾਵਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 20 ਜੂਨ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਪੈਨਸ਼ਨ ਸਕੀਮ ਲੱਖਾਂ ਮਹਿਲਾਵਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਈ 2026 ਤੱਕ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਸੂਬੇ ਦੀਆਂ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਸਰਕਾਰ ਦੀ ਇਹ ਯੋਜਨਾ ਨਾ ਸਿਰਫ਼ ਵਿੱਤੀ ਮਦਦ ਪ੍ਰਦਾਨ ਕਰ ਰਹੀ ਹੈ, ਸਗੋਂ ਮਹਿਲਾਵਾਂ ਨੂੰ ਆਤਮ-ਵਿਸ਼ਵਾਸ ਨਾਲ ਜੀਵਨ ਜਿਊਣ ਲਈ ਵੀ ਪ੍ਰੇਰਿਤ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਇਸ ਸਕੀਮ ਦੇ ਸੁਚਾਰੂ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਵਾਸਤੇ 1200 ਕਰੋੜ ਰੁਪਏ ਤੋਂ ਵੱਧ ਦੀ ਰਕਮ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੀਆਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਦੇ ਨਾਲ-ਨਾਲ ਸਨਮਾਨਜਨਕ ਜੀਵਨ ਦਾ ਆਧਾਰ ਵੀ ਬਣ ਰਹੀ ਹੈ।

ਮੰਤਰੀ ਨੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਇਸ ਯੋਜਨਾ ਲਈ ਯੋਗ ਹਨ। ਇਸ ਤੋਂ ਇਲਾਵਾ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਯੋਗਤਾ ਲਈ ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ, ਸੰਵੇਦਨਸ਼ੀਲ ਅਤੇ ਸਸ਼ਕਤ ਪੰਜਾਬ ਦੀ ਸਿਰਜਣਾ ਲਈ ਯਤਨ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande