ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕ ਕਰਨਾ ਸ਼ਲਾਘਾਯੋਗ ਕਦਮ : ਟਿਵਾਣਾ
ਪਟਿਆਲਾ, 20 ਜੂਨ (ਹਿੰ.ਸ.)। ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ. ਏ. ਐੱਸ. ਅਧਿਕਾਰੀ
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਏ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸਹੁੰ ਚੁਕਾਉਂਦੇ ਹੋਏ ਡੀ.ਐਸ.ਐਸ.ਓ ਵਰਿੰਦਰ ਟਿਵਾਣਾ, ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ ਅਤੇ ਹੋਰ ।


ਪਟਿਆਲਾ, 20 ਜੂਨ (ਹਿੰ.ਸ.)। ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ. ਏ. ਐੱਸ. ਅਧਿਕਾਰੀ ਦੀ ਅਗਵਾਈ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ, ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ,ਯੁਵਕ ਸੇਵਾਵਾਂ ਕਲੱਬ ਦੀਪ ਨਗਰ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ ।

ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਏ.ਐੱਸ.ਆਈ. ਦਰਬਾਰਾ ਸਿੰਘ, ਪੰਜਾਬ ਰੈਡ ਕ੍ਰਾਸ ਸਾਕੇਤ ਹਸਪਤਾਲ ਦੇ ਡਾ. ਚਾਰੂ ਗੋਤਮ, ਕੌਂਸਲਰ ਅਮਰਜੀਤ ਕੌਰ, ਰਣਜੀਤ ਕੌਰ, ਜਸਪ੍ਰੀਤ ਸਿੰਘ ਸੰਧੂ, ਗੁਰਮੀਤ ਸਿੰਘ, ਦੀਦਾਰ ਸਿੰਘ ਤੋਂ ਇਲਾਵਾ ਰੁਦਰਪ੍ਰਤਾਪ ਸਿੰਘ ਬੀ.ਸੀ.ਏ. ਵਿਦਿਆਰਥੀ ਗੌਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਰੈਡ ਕ੍ਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਵੱਲੋਂ ਜਿਥੇ ਸਕੂਲੀ ਪੱਧਰ ’ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਪਬਲਿਕ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਾਂਗੇ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਵੱਲੋਂ ਵੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੌਂਹ ਵੀ ਚੁਕਾਈ ਗਈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande