ਹਰਿਆਣਾ ਲੋਕ ਭਵਨ ਵਿੱਚ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ
ਚੰਡੀਗੜ੍ਹ, 20 ਜੂਨ (ਹਿੰ.ਸ.)| ਹਰਿਆਣਾ ਲੋਕ ਭਵਨ ਵਿੱਚ ਪੱਛਮੀ ਬੰਗਾਲ ਸਥਾਪਨਾ ਦਿਵਸ ਬੜੇ ਉਤਸ਼ਾਹ, ਮਾਣ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਫਸਟ ਲੇਡੀ ਮਿਤਰਾ ਘੋਸ਼, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟ
ਹਰਿਆਣਾ ਲੋਕ ਭਵਨ ਵਿੱਚ ਮਨਾਏ ਗਏ ਪੱਛਮੀ ਬੰਗਾਲ ਸਥਾਪਨਾ ਦਿਵਸ ਮੌਕੇ ਤਸਵੀਰ ਸਾਂਝੀ ਕਰਵਾਉਂਦੇ ਹੋਏ।


ਚੰਡੀਗੜ੍ਹ, 20 ਜੂਨ (ਹਿੰ.ਸ.)| ਹਰਿਆਣਾ ਲੋਕ ਭਵਨ ਵਿੱਚ ਪੱਛਮੀ ਬੰਗਾਲ ਸਥਾਪਨਾ ਦਿਵਸ ਬੜੇ ਉਤਸ਼ਾਹ, ਮਾਣ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਫਸਟ ਲੇਡੀ ਮਿਤਰਾ ਘੋਸ਼, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੀ ਧਰਮ ਪਤਨੀ ਸੁਮਨ ਸੈਣੀ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਪੱਛਮੀ ਬੰਗਾਲ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਨਾਚ, ਸੰਗੀਤ ਅਤੇ ਪਰੰਪਰਾਵਾਂ ਨੂੰ ਦਰਸਾਉਂਦੇ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਪ੍ਰੋਗਰਾਮ ਵਿੱਚ ਮਿਸ਼ਟੀ ਅੱਡਾ ਦੇ ਕਲਾਕਾਰਾਂ ਅਤੇ ਪੰਡਿਤ ਸੁਭਾਸ਼ ਘੋਸ਼ ਦੀ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਰਵਾਇਤੀ ਕਲਾਵਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਸਮਾਰੋਹ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਪੱਛਮੀ ਬੰਗਾਲ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਿਰਫ਼ ਇੱਕ ਰਾਜ ਨਹੀਂ, ਸਗੋਂ ਭਾਰਤ ਦੀ ਸੱਭਿਆਚਾਰਕ, ਬੌਧਿਕ ਅਤੇ ਅਧਿਆਤਮਿਕ ਚੇਤਨਾ ਦਾ ਮਹੱਤਵਪੂਰਨ ਕੇਂਦਰ ਹੈ।

ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਨੇ ਭਾਰਤ ਦੇ ਨਵਜਾਗਰਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਾਹਿਤ, ਸਿੱਖਿਆ, ਕਲਾ, ਵਿਗਿਆਨ, ਸਮਾਜ ਸੁਧਾਰ ਅਤੇ ਸੁਤੰਤਰਤਾ ਅੰਦੋਲਨ ਵਿੱਚ ਇਸ ਰਾਜ ਦਾ ਯੋਗਦਾਨ ਅਦੁੱਤੀ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਿੰਨਤਾਵਾਂ ਨਾਲ ਭਰੇ ਭਾਰਤ ਦੀ ਤਾਕਤ ਉਸ ਦੀ ਸੱਭਿਆਚਾਰਕ ਏਕਤਾ ਵਿੱਚ ਹੈ ਅਤੇ ਅਜਿਹੇ ਪ੍ਰੋਗਰਾਮ “ਏਕ ਭਾਰਤ-ਸ੍ਰੇਸ਼ਠ ਭਾਰਤ” ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਸਮਾਗਮ ਦੌਰਾਨ ਪੱਛਮੀ ਬੰਗਾਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੇ ਸਥਾਪਨਾ ਦਿਵਸ ਮਨਾਉਣ ਦੀ ਪਹਿਲ ਦੇਸ਼ ਦੀ ਵਿਭਿੰਨਤਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਜਾਣਨ ਦਾ ਮੌਕਾ ਦਿੰਦੀ ਹੈ। ਉਨ੍ਹਾਂ ਪੱਛਮੀ ਬੰਗਾਲ ਦੇ ਸਮਾਜਿਕ, ਸਾਹਿਤਕ ਅਤੇ ਰਾਸ਼ਟਰੀ ਯੋਗਦਾਨ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੱਛਮੀ ਬੰਗਾਲ ਸਥਾਪਨਾ ਦਿਵਸ ਸਿਰਫ਼ ਇੱਕ ਉਤਸਵ ਨਹੀਂ, ਸਗੋਂ ਉਸ ਮਹਾਨ ਧਰਤੀ ਨੂੰ ਨਮਨ ਕਰਨ ਦਾ ਮੌਕਾ ਹੈ ਜਿਸ ਨੇ ਭਾਰਤ ਨੂੰ ਨਵੀਂ ਸੋਚ ਅਤੇ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਨੇਰਬਿੰਦਰਨਾਥ ਟੈਗੋਰ, ਸਵਾਮੀ ਵਿਵੇਕਾਨੰਦਅਤੇਸੁਭਾਸ਼ ਚੰਦਰ ਬੋਸਵਰਗੀਆਂ ਮਹਾਨ ਹਸਤੀਆਂ ਦਿੱਤੀਆਂ, ਜਿਨ੍ਹਾਂ ਨੇ ਦੇਸ਼ ਅਤੇ ਦੁਨੀਆ ’ਤੇ ਡੂੰਘਾ ਪ੍ਰਭਾਵ ਛੱਡਿਆ।

ਮੁੱਖ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਆਪਣੀ ਬੌਧਿਕ ਵਿਰਾਸਤ, ਨੌਜਵਾਨ ਸ਼ਕਤੀ, ਭੂਗੋਲਿਕ ਮਹੱਤਤਾ ਅਤੇ ਸੱਭਿਆਚਾਰਕ ਅਮੀਰੀ ਕਾਰਨ “ਵਿਕਸਿਤ ਭਾਰਤ-2047” ਦੇ ਸੰਕਲਪ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੁਪਨਾ ਹੈ ਕਿ ਪੂਰਬੀ ਭਾਰਤ ਵਿਕਾਸ ਦਾ ਇੰਜਣ ਬਣੇ।

ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਸਿੰਘ ਕਲਿਆਣ, ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪੁਲਿਸ ਡਾਇਰੈਕਟਰ ਜਨਰਲ ਅਜੇ ਸਿੰਘਲ ਸਮੇਤ ਕਈ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande