ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜਲੰਧਰ ਪੁੱਜੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਨਸ਼ਾ ਮੁਕਤ ਪੰਜਾਬ ਦਾ ਦਿੱਤਾ ਸੰਦੇਸ਼
ਜਲੰਧਰ, 21 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਐਤਵਾਰ ਨੂੰ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਕਰਵਾਏ ਗਏ ਵਿਸ਼ੇਸ਼ ਯੋਗ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸੈਂਕੜੇ ਵਿਦਿਆਰਥੀਆਂ ਅਤੇ ਭਾਗੀਦਾਰਾਂ ਨਾਲ ਯੋਗ ਅਭਿਆਸ ਕੀਤਾ। ਯੋਗ ਸੈਸ਼ਨ ਨ
योगा  करते हुए भाजपा राष्ट्रीय अध्यक्ष नितिन नवीन


ਜਲੰਧਰ, 21 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਐਤਵਾਰ ਨੂੰ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਕਰਵਾਏ ਗਏ ਵਿਸ਼ੇਸ਼ ਯੋਗ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸੈਂਕੜੇ ਵਿਦਿਆਰਥੀਆਂ ਅਤੇ ਭਾਗੀਦਾਰਾਂ ਨਾਲ ਯੋਗ ਅਭਿਆਸ ਕੀਤਾ।

ਯੋਗ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਿਤਿਨ ਨਵੀਨ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਜ਼ਹਿਰ ਤੋਂ ਮੁਕਤ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਨਸ਼ੇ ਖ਼ਿਲਾਫ਼ ਲੜਾਈ ਵਿੱਚ ਸਮਾਜ ਦੇ ਹਰ ਵਰਗ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਸਹੁੰ ਵੀ ਚੁਕਾਈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਚਾਣ ਨਸ਼ਿਆਂ ਨਾਲ ਨਹੀਂ, ਸਗੋਂ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਹੈ। ਪੰਜਾਬ ਦੀ ਧਰਤੀ ਦੁੱਧ, ਦਹੀਂ, ਲੱਸੀ, ਸਰੋਂ ਦੇ ਸਾਗ ਅਤੇ ਮੱਕੀ ਦੀ ਰੋਟੀ ਲਈ ਜਾਣੀ ਜਾਂਦੀ ਹੈ ਅਤੇ ਇਸ ਵਿਰਾਸਤ ਨੂੰ ਅੱਗੇ ਵਧਾਉਣ ਦੀ ਲੋੜ ਹੈ।

ਨਿਤਿਨ ਨਵੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2047 ਤੱਕ ਵਿਕਸਤ ਭਾਰਤ ਦੇ ਵਿਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਇੱਕ ਸਾਂਝੇ ਰਾਸ਼ਟਰੀ ਟੀਚੇ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ ਅਤੇ ਸਭ ਦਾ ਪ੍ਰਯਾਸ ਦੇ ਸਿਧਾਂਤ ਨਾਲ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਉਨ੍ਹਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੂੰ ਅਕਸਰ ਨੌਜਵਾਨਾਂ ਦਾ ਦੇਸ਼ ਕਿਹਾ ਜਾਂਦਾ ਹੈ, ਇਸ ਲਈ ਨੌਜਵਾਨਾਂ ਦਾ ਤੰਦਰੁਸਤ, ਊਰਜਾਵਾਨ ਅਤੇ ਨਸ਼ਾ ਮੁਕਤ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, ਜੇਕਰ ਨੌਜਵਾਨ ਕਮਜ਼ੋਰ ਹੋਣਗੇ ਤਾਂ ਦੇਸ਼ ਵੀ ਕਮਜ਼ੋਰ ਹੋਵੇਗਾ।

ਸਮਾਗਮ ਦੌਰਾਨ ਐਲਪੀਯੂ ਦੇ ਚਾਂਸਲਰ ਡਾ. ਅਸ਼ੋਕ ਮਿੱਤਲ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਸੋਮ ਪ੍ਰਕਾਸ਼ ਅਤੇ ਜੰਗੀ ਲਾਲ ਮਹਾਜਨ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਐਲਪੀਯੂ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ‘ਨਮੋ ਚੇਅਰ’ ਦੀ ਘੋਸ਼ਣਾ ਵੀ ਕੀਤੀ ਗਈ। ਨਾਲ ਹੀ ਇੱਕ ਵਿਸ਼ੇਸ਼ ‘ਟਾਈਮ ਕੈਪਸੂਲ’ ਪਹਿਲ ਦਾ ਉਦਘਾਟਨ ਕੀਤਾ ਗਿਆ, ਜਿਸ ਨੂੰ ਸੀਲ ਕਰਕੇ ਸਾਲ 2047 ਵਿੱਚ ਵਿਕਸਤ ਭਾਰਤ ਦੇ ਵਿਜ਼ਨ ਨਾਲ ਖੋਲ੍ਹਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande