ਲੁਧਿਆਣਾ ਤੋਂ ਚੋਣ ਸਰਗਰਮੀਆਂ ਚਲਾਏਗੀ ਭਾਜਪਾ, ਰਾਸ਼ਟਰੀ ਪ੍ਰਧਾਨ ਨੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ
ਲੁਧਿਆਣਾ, 21 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਨੇ ਹੁਣ ਪੰਜਾਬ ’ਤੇ ਆਪਣਾ ਖ਼ਾਸ ਧਿਆਨ ਕੇਂਦਰਿਤ ਕਰ ਦਿੱਤਾ ਹੈ। ਪਾਰਟੀ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਤੋਂ ਆਪਣੀਆਂ ਚੋਣੀ ਸਰਗਰਮੀਆਂ ਨੂੰ ਅੱਗੇ ਵਧਾਏਗੀ। ਐਤਵਾਰ ਨੂੰ ਲੁਧਿਆਣਾ ਪਹੁੰਚੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਇਸ ਵੱਲ ਇਸ਼ਾਰਾ
ਲੁਧਿਆਣਾ ਪਹੁੰਚਣ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦਾ ਸਵਾਗਤ ਕਰਦੇ ਹੋਏ ਵਰਕਰ ਤੇ ਲੋਗ।


ਲੁਧਿਆਣਾ, 21 ਜੂਨ (ਹਿੰ.ਸ.)| ਭਾਰਤੀ ਜਨਤਾ ਪਾਰਟੀ ਨੇ ਹੁਣ ਪੰਜਾਬ ’ਤੇ ਆਪਣਾ ਖ਼ਾਸ ਧਿਆਨ ਕੇਂਦਰਿਤ ਕਰ ਦਿੱਤਾ ਹੈ। ਪਾਰਟੀ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਤੋਂ ਆਪਣੀਆਂ ਚੋਣੀ ਸਰਗਰਮੀਆਂ ਨੂੰ ਅੱਗੇ ਵਧਾਏਗੀ। ਐਤਵਾਰ ਨੂੰ ਲੁਧਿਆਣਾ ਪਹੁੰਚੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਇਸ ਵੱਲ ਇਸ਼ਾਰਾ ਕਰਦਿਆਂ ਪਾਰਟੀ ਦੇ ਆਧੁਨਿਕ ਅਤੇ ਸ਼ਾਨਦਾਰ ਦਫ਼ਤਰ ਦਾ ਉਦਘਾਟਨ ਕੀਤਾ।

ਨਿਤਿਨ ਨਵੀਨ ਦੇ ਲੁਧਿਆਣਾ ਪਹੁੰਚਣ ’ਤੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਹੋਰ ਸਥਾਨਕ ਭਾਜਪਾ ਆਗੂ ਵੀ ਮੌਜੂਦ ਸਨ। ਭਾਜਪਾ ਵਰਕਰਾਂ ਨੇ ਨਿਤਿਨ ਨਵੀਨ ਦਾ ਫੁੱਲਾਂ ਦੀਆਂ ਮਾਲਾਵਾਂ, ਫੁੱਲਾਂ ਦੀ ਵਰਖਾ ਅਤੇ ਪਟਾਕੇ ਚਲਾ ਕੇ ਸਵਾਗਤ ਕੀਤਾ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਸਿਆਸੀ ਉਤਸ਼ਾਹ ਨਾਲ ਭਰਿਆ ਹੋਇਆ ਨਜ਼ਰ ਆਇਆ। ਸਮਾਗਮ ਦੌਰਾਨ “ਭਾਜਪਾ ਦੇ ਨਾਲ ਨਵਾਂ ਪੰਜਾਬ, ਹੁਣ ਮਿਲੇਗਾ ਜਵਾਬ” ਨਾਅਰੇ ਵਾਲਾ ਗੀਤ ਵੀ ਚਲਾਇਆ ਗਿਆ, ਜਿਸ ’ਤੇ ਵਰਕਰਾਂ ਨੇ ਭਾਜਪਾ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਨਿਤਿਨ ਨਵੀਨ ਨੇ ਕਿਹਾ ਕਿ ਪੰਜਾਬ ਭਰ ਵਿੱਚ ਲੋਕਾਂ ਵਿੱਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਨੂੰ ਮਜ਼ਬੂਤ ਸਮਰਥਨ ਦੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਮਜ਼ਬੂਤੀ ਨਾਲ ਉਭਰੇਗੀ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਵਿੱਚ ਭਾਜਪਾ ਦੇ ਹੱਕ ਵਿੱਚ ਮਾਹੌਲ ਬਣ ਰਿਹਾ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਮਰਥਨ ਨਾਲ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੀ ਮਿਹਨਤ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਮਾਡਲ ਟਾਊਨ ਡੀ-ਬਲਾਕ ਵਿੱਚ 1100 ਗਜ਼ ਜ਼ਮੀਨ ’ਤੇ ਤਿਆਰ ਕੀਤੇ ਗਏ ਆਧੁਨਿਕ ਦਫ਼ਤਰ ਦਾ ਉਦਘਾਟਨ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਕੀਤਾ। ਚਾਰ ਮੰਜ਼ਿਲਾ ਇਸ ਸ਼ਾਨਦਾਰ ਇਮਾਰਤ ਵਿੱਚ ਪਾਰਟੀ ਅਹੁਦੇਦਾਰਾਂ ਲਈ ਆਧੁਨਿਕ ਦਫ਼ਤਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਥੇ ਪ੍ਰੈੱਸ ਕਾਨਫਰੰਸ ਹਾਲ, ਵਰਕਰਾਂ ਦੀਆਂ ਮੀਟਿੰਗਾਂ ਅਤੇ ਸੰਮੇਲਨਾਂ ਲਈ ਵਿਸ਼ੇਸ਼ ਹਾਲ ਵੀ ਤਿਆਰ ਕੀਤਾ ਗਿਆ ਹੈ।

ਅਹੁਦੇਦਾਰਾਂ ਦੇ ਠਹਿਰਾਅ ਅਤੇ ਹੋਰ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਵਿੱਚ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਾਰਟੀ ਆਗੂਆਂ ਅਤੇ ਵਰਕਰਾਂ ਦਾ ਮੰਨਣਾ ਹੈ ਕਿ ਇਸ ਨਵੇਂ ਦਫ਼ਤਰ ਰਾਹੀਂ ਭਾਜਪਾ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾ ਸਕੇਗੀ ਅਤੇ ਇਹ ਦਫ਼ਤਰ ਭਵਿੱਖ ਵਿੱਚ ਇਤਿਹਾਸਕ ਸਾਬਤ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande