ਪੰਜਾਬ ਨੂੰ ਉਜਾੜੇ ਚੋਂ ਕੱਢ ਕੇ ਉਜਾਲੇ ਵੱਲ ਲੈ ਕੇ ਜਾਣਾ ਬਸਪਾ ਦਾ ਮੁੱਖ ਨਿਸ਼ਾਨਾ
ਕਪੂਰਥਲਾ, 21 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਸੰਗਠਨ ਦੀ ਸੰਜੀਦਗੀ, ਗੰਭੀਰਤਾ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਕਪੂਰਥਲਾ ਜ਼ਿਲ੍ਹੇ ਦੇ ਸੰਗਠਨ ਦਾ ਲੇਖਾ-ਜੋਖਾ ਕਰਨ ਲਈ ਇੱਕ ਉੱਚ-ਪੱਧਰੀ ਅਤੇ ਅਹਿਮ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵ
ਬਸਪਾ ਦੀ ਮੀਟਿੰਗ ਦੌਰਾਨ ਪਾਰਟੀ ਵਰਕਰ


ਕਪੂਰਥਲਾ, 21 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ ਵੱਲੋਂ ਸੰਗਠਨ ਦੀ ਸੰਜੀਦਗੀ, ਗੰਭੀਰਤਾ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਕਪੂਰਥਲਾ ਜ਼ਿਲ੍ਹੇ ਦੇ ਸੰਗਠਨ ਦਾ ਲੇਖਾ-ਜੋਖਾ ਕਰਨ ਲਈ ਇੱਕ ਉੱਚ-ਪੱਧਰੀ ਅਤੇ ਅਹਿਮ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿੱਚ ਬੂਥ ਪੱਧਰ ਤੱਕ ਸੰਗਠਨ ਦਾ ਪੁਨਰਗਠਨ ਕਰਨ, ਪਾਰਟੀ ਦੇ ਆਧਾਰ ਨੂੰ ਮਜ਼ਬੂਤ ਬਣਾਉਣ ਅਤੇ ਪੰਜਾਬ ਵਿੱਚ ਬਸਪਾ ਦੀ ਅਗਲੀ ਸਰਕਾਰ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ।

ਇਸ ਅਹਿਮ ਬੈਠਕ ਵਿੱਚ ਮੁੱਖ ਮਹਿਮਾਨ ਵਜੋਂ ਰਾਮ ਜੀ ਗੌਤਮ (ਮੁੱਖ ਸੈਕਟਰ ਪ੍ਰਭਾਰੀ ਇੰਚਾਰਜ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮਹਾਰਾਸ਼ਟਰ) ਨੇ ਸ਼ਿਰਕਤ ਕੀਤੀ, ਜਦਕਿ ਬੈਠਕ ਦੀ ਪ੍ਰਧਾਨਗੀ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਵੱਲੋਂ ਕੀਤੀ ਗਈ।

ਬੈਠਕ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਰਾਮ ਜੀ ਗੌਤਮ ਅਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਾਂਝੇ ਤੌਰ 'ਤੇ ਆਖਿਆ ਕਿ ਮੌਜੂਦਾ ਸਮੇਂ ਪੰਜਾਬ ਬੇਹੱਦ ਗੰਭੀਰ ਦੌਰ ਅਤੇ ਮੰਦਹਾਲੀ ਵਿੱਚੋਂ ਲੰਘ ਰਿਹਾ ਹੈ। ਵਿਰੋਧੀ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਜੋ ਉਜਾੜਾ ਹੋਇਆ ਹੈ, ਉਸ ਵਿੱਚੋਂ ਪੰਜਾਬ ਨੂੰ ਕੱਢ ਕੇ ਖੁਸ਼ਹਾਲੀ ਅਤੇ ਉਜਾਲੇ ਵੱਲ ਸਿਰਫ਼ ਬਹੁਜਨ ਸਮਾਜ ਪਾਰਟੀ ਹੀ ਲੈ ਕੇ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਲਈ ਪੂਰੀ ਸੰਜੀਦਗੀ ਅਤੇ ਗੰਭੀਰਤਾ ਨਾਲ ਮੈਦਾਨ ਵਿੱਚ ਨਿੱਤਰ ਚੁੱਕੀ ਹੈ।

ਬੈਠਕ ਦੌਰਾਨ ਵਿਸ਼ੇਸ਼ ਤੌਰ 'ਤੇ ਬੋਲਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਮੌਜੂਦਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਆਖਿਆ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਿੱਲੀ ਤੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਸੀਸ ਲੈ ਕੇ ਆਏ ਸਨ, ਪਰੰਤੂ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਅੱਜ ਉਸੇ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੌਮ ਦੇ ਘਰ ਜਲਾ ਰਹੀ ਹੈ ਅਤੇ ਉਨ੍ਹਾਂ ਨੂੰ ਨੰਗੇ ਕਰਕੇ ਬੇਰਹਿਮੀ ਨਾਲ ਕੁੱਟ ਰਹੀ ਹੈ। ਇਸ ਅੱਤਿਆਚਾਰੀ ਅਤੇ ਤਾਨਾਸ਼ਾਹ ਸਰਕਾਰ ਦੇ ਖ਼ਾਤਮੇ ਲਈ ਅਤੇ ਪੰਜਾਬ ਨੂੰ ਬਚਾਉਣ ਲਈ ਬਸਪਾ ਨੂੰ ਸੱਤਾ ਵਿੱਚ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਜ਼ੋਰਦਾਰ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪਾਰਟੀ ਦੀ 'ਪੰਜਾਬ ਸੰਭਾਲੋ ਮੁਹਿੰਮ' ਦੇ ਦੂਰ-ਦ੍ਰਿਸ਼ਟੀ ਅਤੇ ਲੋਕ-ਪੱਖੀ ਸੰਕਲਪ ਨਾਲ ਵੱਧ ਤੋਂ ਵੱਧ ਜੁੜਨ।

ਬੈਠਕ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਵਰਕਰਾਂ ਵਿੱਚ ਨਵੀਂ ਰੂਹ ਫੂਕਦਿਆਂ ਐਲਾਨ ਕੀਤਾ ਗਿਆ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਇੰਨਾ ਮਜ਼ਬੂਤ ਕਰ ਦਿੱਤਾ ਜਾਵੇਗਾ ਕਿ ਵਿਰੋਧੀ ਪਾਰਟੀਆਂ ਦੇ ਭਰਮ-ਭੁਲੇਖੇ ਦੂਰ ਹੋ ਜਾਣਗੇ। ਇਸ ਸਮੀਕਸ਼ਾ ਬੈਠਕ ਦੌਰਾਨ ਸੰਗਠਨ ਦੇ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਹਾਜ਼ਰ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਮੀਟਿੰਗ ’ਚ ਪਾਰਟੀ ਦੇ ਜੋਨ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਜੋਨ ਕੋਆਰਡੀਨੇਟਰ ਸੁਖਦੇਵ ਸਿੰਘ ਸ਼ੀਰਾ, ਲੋਕ ਸਭਾ ਇੰਚਾਰਜ਼ ਤਰਸੇਮ ਥਾਪਰ, ਲੋਕ ਸਭਾ ਇੰਚਾਰਜ ਹੁਸ਼ਿਆਰਪੁਰ ਭਜਨ ਬਲਾਲੋ, ਰਾਕੇਸ਼ ਦਾਤਾਰਪੁਰੀ, ਜ਼ਿਲਾ ਪ੍ਰਧਾਨ ਡਾ. ਜਸਵੰਤ ਸਿੰਘ, ਪਰਗਟ ਸਿੰਘ, ਜਗਤਾਰ ਬਿੱਟੂ ਤੋਂ ਇਲਾਵਾ ਹੋਰ ਪਾਰਟੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande