
ਸ੍ਰੀ ਮੁਕਤਸਰ ਸਾਹਿਬ, 21 ਜੂਨ (ਹਿੰ.ਸ.)। ਨਾਲਸਾ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਹਾਈ ਕੋਰਟ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਦੀ ਮਿਲੀਆਂ ਹਦਾਇਤਾਂ ਅਨੁਸਾਰ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਿਵੀਜਨ)-ਕਮ-ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਕਚਹਿਰੀ, ਸ੍ਰੀ ਮੁਕਤਸਰ ਸਾਹਿਬ ਵਿਖੇ ਸਟਾਫ਼ ਸਮੇਤ ਯੋਗਾ ਦਿਵਸ ਵਿਚ ਭਾਗ ਲਿਆ।
ਯੋਗ ਟ੍ਰੇਨਰ ਗੁਰਬਿੰਦਰ ਸਿੰਘ ਵੱਲੋਂ ਹਾਜ਼ਰ ਹੋਏ ਮੈਂਬਰਾਂ ਨੂੰ ਯੋਗ ਪ੍ਰਣਾਲੀ ਰਾਹੀਂ ਯੋਗਾ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿਚ ਯੋਗਾ ਕਰਨਾ ਚਾਹੀਦਾ ਹੈ ਅਤੇ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜੱਜ ਸਾਹਿਬ ਨੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਯੋਗਾ ਤੋਂ ਮਿਲਣ ਵਾਲੇ ਲਾਭਾਂ ਬਾਰੇ ਦੱਸਦੇ ਹੋਏ ਰੋਜ਼ਾਨਾ ਯੋਗਾ ਕਰਨ ਲਈ ਜਾਗਰੂਕ ਕੀਤਾ।
ਇਸ ਮੌਕੇ ਰਾਜਿੰਦਰ ਪਾਲ ਸ਼ਰਮਾ, ਚੀਫ, ਲੀਗਲ ਏਡ ਡੀਫੈਂਸ ਕੌਸਲ, ਹਰਸ਼ਦੀਪ ਸਿੰਘ ਬਰਾੜ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਸਲ, ਪੈਰਾ ਲੀਗਲ ਵਲੰਟੀਅਰਜ਼ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ