ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਰਵਾਨਾ
ਮੋਹਾਲੀ , 21 ਜੂਨ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ 60ਵੀਂ ਅਤੇ 61ਵੀਂ ਬੱਸਾਂ ਨੂੰ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਮੌਲੀ ਵੈਦਵਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਤ
ਬੱਸ ਰਵਾਨਾ ਕਰਦੇ ਹੋਏ ਮੇਅਰ ਸਰਬਜੀਤ ਸਿੰਘ ਸਮਾਣਾ ਤੇ ਹੋਰ।


ਮੋਹਾਲੀ , 21 ਜੂਨ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ 60ਵੀਂ ਅਤੇ 61ਵੀਂ ਬੱਸਾਂ ਨੂੰ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਮੌਲੀ ਵੈਦਵਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ, ਕੌਂਸਲਰ ਸਤਵਿੰਦਰ ਸਿੰਘ ਮਿੱਠੂ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ ਵੀ ਮੌਜੂਦ ਰਹੇ।

ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਕਰਨ ਵਾਲੇ ਸ਼ਰਧਾਲੂ ਲਗਾਤਾਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਸੰਪਰਕ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੀਨੀਅਰ ਸਿਟੀਜ਼ਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਤਰ੍ਹਾਂ ਦੀ ਯੋਜਨਾ ਨੂੰ ਸਫਲਤਾਪੂਰਵਕ ਲਾਗੂ ਨਹੀਂ ਕੀਤਾ ਗਿਆ ਸੀ, ਜਦਕਿ ਮੌਜੂਦਾ ਸਰਕਾਰ ਨੇ ਇਸ ਸੁਪਨੇ ਨੂੰ ਸਾਕਾਰ ਕੀਤਾ ਹੈ।

ਮੇਅਰ ਸਮਾਣਾ ਨੇ ਦੱਸਿਆ ਕਿ ਮੋਹਾਲੀ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਰਹਿੰਦੇ ਸਨ, ਪਰ ਹੁਣ ਇਸ ਸਮੱਸਿਆ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਦੀ ਸਥਾਪਨਾ ਲਈ ਲੋੜੀਂਦੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਇਸ ਦਾ ਸਥਾਈ ਹੱਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਇਲਾਕੇ ਵਿੱਚ ਪਾਣੀ ਖੜ੍ਹਾ ਨਾ ਰਹੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ 'ਤੇ ਜਾਣ ਵਾਲੇ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਲਈ ਹਰ ਬੱਸ ਵਿੱਚ ਇੱਕ ਡਾਕਟਰ ਅਤੇ ਇੱਕ ਗਾਈਡ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਆਪਣੇ ਪਰਿਵਾਰ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਕਰ ਚੁੱਕੇ ਹਨ ਅਤੇ ਅਜਿਹੀ ਧਾਰਮਿਕ ਯਾਤਰਾ ਆਤਮਿਕ ਸ਼ਾਂਤੀ ਅਤੇ ਸਕੂਨ ਪ੍ਰਦਾਨ ਕਰਦੀ ਹੈ।

ਇਸ ਮੌਕੇ ਬਚਿੱਤਰ ਸਿੰਘ ਬਾਵਾ ਮੌਲੀ, ਅਵਤਾਰ ਸਿੰਘ ਪੰਚ, ਕੇਸਰ ਸਿੰਘ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਸਾਬਕਾ ਪੰਚਾਇਤ ਮੈਂਬਰ ਭਾਗ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande