ਨਸ਼ਿਆਂ ਵਿਰੁੱਧ ਅਤੇ ਸੜਕ ਸੁਰੱਖਿਆ ਲਈ ਟ੍ਰੈਫਿਕ ਪੁਲਿਸ ਮੋਹਾਲੀ ਦਾ ਜਾਗਰੂਕਤਾ ਸੈਮੀਨਾਰ
ਮੋਹਾਲੀ , 21 ਜੂਨ (ਹਿੰ.ਸ.)| ਟ੍ਰੈਫਿਕ ਪੁਲਿਸ ਮੋਹਾਲੀ ਵੱਲੋਂ ਨਸ਼ਿਆਂ ਖਿਲਾਫ ਅਤੇ ਸੜਕ ਸੁਰਖਿਆ ਨੂੰ ਲੈ ਕੇਚਲਾਈ ਗਈ ਮੁਹਿੰਮ ਤਹਿਤ ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਐਲਨ ਕਰੀਅਰ ਇੰਸਟੀਟਿਊਟ ਸੈਕਟਰ-66 ਮੋਹਾਲੀ ਵਿਖੇ ਪੁੱਜ ਕੇ ਸੈਮੀਨਾਰ ਲਗਾਇਆ ਗਿਆ। ਉੱਪ ਕਪਤਾਨ ਪੁਲਿਸ ਟ੍ਰੈਫਿਕ ਵੱਲੋ
ਜਾਗਰੂਕ ਕਰਦੇ ਹੋਏ ਮੋਹਾਲੀ ਦੇ ਡੀ.ਐਸ.ਪੀ ਟ੍ਰੈਫਿਕ ਕਰਨੈਲ ਸਿੰਘ।


ਮੋਹਾਲੀ , 21 ਜੂਨ (ਹਿੰ.ਸ.)| ਟ੍ਰੈਫਿਕ ਪੁਲਿਸ ਮੋਹਾਲੀ ਵੱਲੋਂ ਨਸ਼ਿਆਂ ਖਿਲਾਫ ਅਤੇ ਸੜਕ ਸੁਰਖਿਆ ਨੂੰ ਲੈ ਕੇਚਲਾਈ ਗਈ ਮੁਹਿੰਮ ਤਹਿਤ ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਐਲਨ ਕਰੀਅਰ ਇੰਸਟੀਟਿਊਟ ਸੈਕਟਰ-66 ਮੋਹਾਲੀ ਵਿਖੇ ਪੁੱਜ ਕੇ ਸੈਮੀਨਾਰ ਲਗਾਇਆ ਗਿਆ। ਉੱਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਐਲਨ ਕਰੀਅਰ ਇੰਸਟੀਟਿਊਟ, ਇੰਡੀਅਨ ਇੰਸਟੀਟਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਅਤੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੇ ਡਰਾਈਵਰਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਗਈ ਹੈ। ਜੇਕਰ ਤੁਹਾਡੇ ਧਿਆਨ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਦਾ ਹੈ ਤਾਂ ਤੁਸੀ ਤੁਰੰਤ ਵਟਸਅੱਪ ਨੰਬਰ 9779100200 'ਤੇ ਮੈਸਿਜ ਭੇਜ ਸਕਦੇ ਹੋ ਜਾਂ ਪੁਲਿਸ ਹੈਲਪਲਾਇਨ ਨੰਬਰ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਜਾਣਕਾਰੀ ਦੇ ਸਕਦੇ ਹੋ ਤਾਂ ਜੋ ਨਸ਼ਾ ਵੇਚਣ ਵਾਲਿਆ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ ਅਤੇ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਬਰਬਾਦੀ ਦਾ ਘਰ ਹੈ, ਜਿਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਹਾਜ਼ਰੀਨ ਡਰਾਇਵਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕੀਤਾ ਅਤੇ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਇਸ ਨਾਲ ਆਮ ਲੋਕਾਂ ਦਾ ਜਾਨੀ ਨੁਕਸਾਨ ਹੁੰਦਾ ਹੈ।ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜਿਸ ਵਿਅਕਤੀ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ।

ਇਸਦੇ ਨਾਲ ਹੀ ਵਹੀਕਲ ਚਾਲਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ ਸਕੀਮ ਫਾਰ ਗ੍ਰਾਂਟ ਆਫ ਅਵਾਰਡ ਟੂ ਦੀ ਗੁੱਡ ਸਮਾਰਟੀਅਨ ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ ਇਨਾਮ ਵਜੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

ਇਸ ਮੌਕੇ ਤੇ ਐਲਨ ਕਰੀਅਰ ਇੰਸਟੀਟਿਊਟ, ਇੰਡੀਅਨ ਇੰਸਟੀਟਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਦੇ ਅਧਿਕਾਰੀ/ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਐਲਨ ਕਰੀਅਰ ਇੰਸਟੀਟਿਊਟ, ਇੰਡੀਅਨ ਇੰਸਟੀਟਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਦੇ ਅਧਿਕਾਰੀਆਂ/ਸਟਾਫ ਵੱਲੋ ਸ.ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਦਾ ਇੰਸਟੀਟਿਊਟ ਵਿੱਚ ਆਉਣ ਤੇ ਧੰਨਵਾਦ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande